ਗੁਰਦਾਸਪੁਰ: ਬਟਾਲਾ ਦੇ ਕਸਬਾ ਫ਼ਤਹਿਗੜ੍ਹ ਚੂੜੀਆ ਚ ਬਟਾਲਾ ਰੋਡ ਤੇ 2 ਮੋਟਰਸਾਈਕਲਾ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਟੱਕਰ ਵਿੱਚ ਤਿੰਨ ਨੌਜਵਾਨਾਂ ਦੇ ਜ਼ਖ਼ਮੀ ਹੋ ਗਏ ਅਤੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਚਾਰ ਨੌਜਵਾਨ ਇਕੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਸਾਈਡ ਨੂੰ ਜਾ ਰਹੇ ਸੀ। ਜਦੋਂ ਉਹ ਦਾਣਾ ਮੰਡੀ ਨਜ਼ਦੀਕ ਪੁੱਜੇ ਤਾਂ ਬਟਾਲਾ ਸਾਈਡ ਤੋਂ ਗਲਤ ਦਿਸ਼ਾ ‘ਚ ਆ ਰਹੇ ਇੱਕ ਮੋਟਰਸਾਈਕਲ ਜਿਸ ਤੇ ਦੋ ਨੌਜਵਾਨ ਸਵਾਰ ਸਨ ਉਹਨਾਂ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਜਿਸ ਕਾਰਨ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਦਕਿ ਸਾਜਨ ਸ਼ਰਮਾ ਪੁੱਤਰ ਪ੍ਰਦੀਪ ਸ਼ਰਮਾ ਵਾਸੀ ਵਾਰਡ ਨੰਬਰ 10 ਦੀ ਮੌਕੇ ’ਤੇ ਮੌਤ ਹੋ ਗਈ। ਸੜਕ ਹਾਦਸੇ ਵਿਚ ਮ੍ਰਿਤਕ ਅਤੇ ਜ਼ਖ਼ਮੀ ਨੌਜਵਾਨਾਂ ਦੀ ਉਮਰ 18 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ ਅਤੇ ਸਥਾਨਿਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
129
ਪੰਜਾਬ: 2 ਮੋਟਰਸਾਈਕਲਾ ਦੀ ਭਿਆਨਕ ਟੱਕਰ ‘ਚ ਇੱਕ ਦੀ ਮੋਤ, ਦੇਖੋਂ ਵੀਡਿਓ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
RELATED ARTICLES
- Advertisement -