ਸ਼੍ਰੀ ਮੁਕਤਸਰ ਸਾਹਿਬ : ਮਾਨਸਾ ਵਿੱਚ ਨਸ਼ਿਆ ਖਿਲਾਫ਼ ਆਵਾਜ਼ ਚੁੱਕਣ ਵਾਲੇ ਪਰਮਿੰਦਰ ਸਿੰਘ ਉਰਫ਼ ਝੋਟਾ ਨੂੰ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ। ਦੇਰ ਰਾਤ ਪਰਵਿੰਦਰ ਸਿੰਘ ਝੋਟਾ ਜੇਲ੍ਹ ਤੋਂ ਬਾਹਰ ਆ ਗਿਆ ਹੈ। ਮਾਨਸਾ ਪੁਲਿਸ ਨੇ 15 ਜੁਲਾਈ ਨੂੰ ਪਰਮਿੰਦਰ ਸਿੰਘ ਝੋਟੇ ਨੂੰ ਗ੍ਰਿਫ਼ਤਾਰ ਕੀਤਾ ਸੀ।
ਜਿਸ ਤੋਂ ਬਾਅਦ ਅੱਜ ਝੋਟਾ ਜੇਲ੍ਹ ਦੀ ਕਾਲ ਕੋਠੜੀ ਤੋਂ ਬਾਹਰ ਆ ਗਿਆ ਹੈ। ਅੱਜ ਸਵੇਰੇ ਮਾਨਸਾ ਦੀ ਇੱਕ ਅਦਾਲਤ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਕੇਸ ਵਿੱਚ ਸੁਣਵਾਈ ਹੋਈ। ਜਿਸ ਵਿੱਚ ਮੁਦੱਈ ਨੇ ਆਦਲਤ ਨੂੰ ਦੱਸਿਆ ਕਿ ਉਸ ਨੇ ਝੋਟੇ ਖਿਲਾਫ਼ ਦਰਜ ਕਰਵਾਇਆ ਕੇਸ ਵਾਪਸ ਲੈ ਲਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਝੋਟੇ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।