ਬਟਾਲਾ: ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਸ੍ਰੀ ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਸਹਿਯੋਗੀ ਜੱਥੇਬੰਦੀਆ ਅਤੇ ਕਿਸਾਨ ਜਥੇਬੰਦੀਆਂ ਦੇ ਵਲੋਂ ਇਲਾਕੇ ਦੇ ਸਕੂਲਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਾਕਿਸਤਾਨ ਸਥਿਤ ਪਵਿੱਤਰ ਸਥਾਨ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਕਾਰੀਡੋਰ ਰਾਹੀਂ ਸੰਗਤਾਂ ਨੂੰ ਦਰਸ਼ਨ ਦੀਦਾਰ ਕਰਨ ਸਬੰਧੀ ਆਉਂਦੀਆ ਕਠਨਾਈਆਂ ਦੇ ਮੱਦੇਨਜ਼ਰ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ, 20 ਡਾਲਰ ਦੀ ਫ਼ੀਸ ਖ਼ਤਮ ਕਰਨ, ਭਾਰਤ-ਪਾਕਿਸਤਾਨ ਦਰਮਿਆਨ ਵਪਾਰ ਸ਼ੁਰੂ ਕਰਨ ਅਤੇ ਔਖੀ ਆਨਲਾਈਨ ਬੁਕਿੰਗ ਪ੍ਰਕਿਰਿਆ ਖ਼ਤਮ ਕਰਨ ਲਈ ਪੰਜਾਬ ਤੇ ਕੇਂਦਰ ਸਰਕਾਰ ਅੱਗੇ ਆਵਾਜ਼ ਬੁਲੰਦ ਕਰਨ ਲਈ 6 ਆਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨ ਸਥੱਲ ਕੋਰੀਡੋਰ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੱਕ ਇਕ ਵਿਸ਼ਾਲ ਸ਼ਾਂਤੀ-ਮਾਰਚ ਕੱਢਿਆ ਗਿਆ।

ਪੰਜਾਬ : ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਵਲੋਂ ਕੱਢਿਆ ਗਿਆ ਸ਼ਾਂਤੀ ਮਾਰਚ, ਦੇਖੋ ਵੀਡਿਓ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -