ਅੰਮ੍ਰਿਤਸਰ : ਥਾਣਾ ਛੇਹਰਟਾ ਦੇ ਅਧੀਨ ਪੈਂਦੇ ਇਲਾਕਾ ਤੜਕਸਾਰ ਇੱਕ ਹਾਦਸਾ ਵਾਪਰ ਗਿਆ। ਜਦੌ ਇੱਕ ਬਜੁਰਗ ਵਿਅਕਤੀ ਘਰੋ ਕਿਸੇ ਕੰਮ ਲਈ ਜਾ ਰਿਹਾ ਸੀ ਤੇ ਉਸਦੀ ਜੇਬ ਵਿੱਚ 1300 ਰੂਪਏ ਪਏ ਹੋਏ ਸਨ। ਉਥੇ ਹੀ ਇਹ ਇਲਾਕੇ ਵਿੱਚ ਘੁੰਮ ਰਹੇ 2 ਨਸ਼ੇੜੀ ਵਿਅਕਤਿਆਂ ਦੀ ਨਜ਼ਰ ਉਸ ਬਜ਼ੁਰਗ ਵਿਅਕਤੀ ਤੇ ਪਈ ਤੇ ਉਹਨਾਂ ਵੱਲੋਂ ਉਸਦੀ ਜੇਬ ਵਿੱਚੋਂ ਪੈਸੇ ਕੱਢ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਬਜ਼ੁਰਗ ਵਿਅਕਤੀ ਵੱਲੋਂ ਰੋਲਾ ਪਾਇਆ ਗਿਆ ਤਾਂ, ਮੌਕੇ ਤੇ ਮੌਜੂਦ ਲੋਕਾਂ ਵੱਲੋਂ ਭੱਜ ਕੇ ਇੱਕ ਨਸ਼ੇੜੀ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਤੇ ਉਸਦਾ ਦੂਸਰਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਕਾਬੂ ਕੀਤੇ ਗਏ ਨਸ਼ੇੜੀ ਦੀ ਇਲਾਕੇ ਦੇ ਲੋਕਾਂ ਵੱਲੋਂ ਜੰਮ ਕੇ ਛਿੱਤਰ ਪਰੇਡ ਕੀਤੀ ਗਈ। ਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
ਪਰ ਪੁਲਿਸ ਅਧਿਕਾਰੀ ਵੀ ਮੌਕੇ ਚ ਪੁੱਜੇ ਜਰੂਰ ਪਰ ਉਹਨਾਂ ਉਸ ਨਸ਼ੇੜੀ ਨੂੰ ਗ੍ਰਿਫਤਾਰ ਨਹੀਂ ਕੀਤਾ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਨਸ਼ੇ ਵਿੱਚ ਰੱਜਿਆ ਪਿਆ ਹੈ। ਜਿਸ ਕਰਕੇ ਪੁਲਿਸ ਅਧਿਕਾਰੀ ਇਸ ਨੂੰ ਕਾਬੂ ਕਰਨ ਤੋਂ ਝਿਜਕ ਰਹੇ ਸਨ। ਜ਼ਿਕਰਯੋਗ ਹੈ ਕਿ ਛੇਹਰਟਾ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਅਜਿਹੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਵਿਅਕਤੀ ਆਪਣੇ ਨਸ਼ਿਆਂ ਦੀ ਪੂਰਤੀ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ। ਜਿਹਦੇ ਚਲਦੇ ਆਮ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋਇਆ ਹੈ। ਉੱਥੇ ਹੀ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹਨਾਂ ਮੀਡੀਆ ਸਾਹਮਣੇ ਆਉਣਾ ਮੁਨਾਸਿਬ ਨਹੀਂ ਸਮਝਿਆ।