Punjab Govt
HomeHimachalਪੰਜਾਬ : ਟੂਟੀਆਂ ਵਿਚੋਂ ਸੀਵਰੇਜ਼ ਦਾ ਪਾਣੀ ਆਉਣ ਕਾਰਨ ਲੋਕ ਹੋਏ ਪ੍ਰੇਸ਼ਾਨ,...

ਪੰਜਾਬ : ਟੂਟੀਆਂ ਵਿਚੋਂ ਸੀਵਰੇਜ਼ ਦਾ ਪਾਣੀ ਆਉਣ ਕਾਰਨ ਲੋਕ ਹੋਏ ਪ੍ਰੇਸ਼ਾਨ, ਦੇਖੋ ਵੀਡਿਓ

WhatsApp Group Join Now
WhatsApp Channel Join Now

ਮੁਹੱਲੇ ਵਿੱਚ ਲੱਗੇ ਕੂੜੇ ਦੇ ਢੇਰ ਭਿਆਨਕ ਬਿਮਾਰੀਆਂ ਨੂੰ ਦੇ ਰਹੇ ਸੱਦਾ

ਫਿਰੋਜ਼ਪੁਰ : ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਅਤੇ ਚੰਗਾ ਮਾਹੌਲ ਦੇਣ ਦੇ ਦਾਅਵੇ ਕੀਤੇ ਗਏ ਸਨ। ਪਰ ਇੱਕ ਸਾਲ ਦੇ ਦੌਰਾਨ ਹੀ ਇਹ ਦਾਅਵੇ ਖੋਖਲੇ ਸਾਬਤ ਹੋਣੇ ਸ਼ੁਰੂ ਹੋ ਚੁੱਕੇ ਹਨ। ਇਹੋ ਜਿਹਾ ਇਕ ਮਾਮਲਾ ਫਿਰੋਜ਼ਪੁਰ ਦੀ ਬੇਦੀ ਕਲੋਨੀ ਵਿੱਚੋਂ ਸਾਹਮਣੇ ਆਇਆ ਹੈ ਜਿਥੋਂ ਦੇ ਲੋਕ ਸੀਵਰੇਜ਼ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹੋਏ ਪਏ ਹਨ, ਇਨਾਂ ਹੀ ਨਹੀਂ ਬਲਕਿ ਕਲੋਨੀ ਵਿੱਚ ਲੱਗੇ ਕੂੜੇ ਦੇ ਢੇਰ ਵੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਹੇ ਨੇ ਪਰ ਕਈ ਵਾਰ ਕੰਪਲੇਟ ਕਰਨ ਦੇ ਬਾਵਜੂਦ ਵੀ ਨਗਰ ਕੌਂਸਲ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਨੇ ਜਿਨ੍ਹਾਂ ਦੇ ਜਾਗਣ ਦੀ ਅੱਜ ਵੀ ਸਥਾਨਕ ਲੋਕ ਉਡੀਕ ਕਰ ਰਹੇ ਹਨ। 

ਫਿਰੋਜ਼ਪੁਰ ਦੀ ਬੇਦੀ ਕਲੋਨੀ ਵਿੱਚ ਟੂਟੀਆਂ ਚੋਂ ਆ ਰਹੇ ਗੰਦੇ ਪਾਣੀ ਅਤੇ ਕੂੜੇ ਦੇ ਢੇਰਾਂ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੇ ਘਰ ਲੱਗੀਆਂ ਟੂਟੀਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋਕੇ ਆ ਰਿਹਾ ਹੈ। ਜਿਸ ਵਿਚੋਂ ਗੰਦੀ ਬਦਬੂ ਆ ਰਹੀ ਹੈ। ਜੋ ਪੀਣ ਯੋਗ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਕਲੋਨੀ ਦੇ ਮੇਨ ਗੇਟ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਜਿਸ ਨਾਲ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ। ਛੋਟੇ ਛੋਟੇ ਬੱਚੇ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਨੇ ਉਨ੍ਹਾਂ ਕਿਹਾ ਇਹਨਾਂ ਦੋਨੋਂ ਸਮੱਸਿਆਵਾਂ ਨੂੰ ਲੈਕੇ ਉਹ ਕਈ ਵਾਰ ਨਗਰ ਕੌਂਸਲ ਨੂੰ ਕੰਪਲੇਟ ਕਰ ਚੁੱਕੇ ਹਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਜਾਣੂ ਕਰਵਾ ਚੁੱਕੇ ਹਨ। ਪਰ ਉਨ੍ਹਾਂ ਦੀ ਇਸ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਵਾਰ ਵਾਰ ਜਾਣੂ ਕਰਵਾਉਣ ਦੇ ਬਾਵਜੂਦ ਵੀ ਨਗਰ ਕੌਂਸਲ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਨੇ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਨੇ। 

ਉਥੇ ਹੀ ਗੱਲਬਾਤ ਦੌਰਾਨ ਸਾਬਕਾ ਸਰਪੰਚ ਅਤੇ ਮੌਜੂਦਾ ਨੰਬਰਦਾਰ ਨੇ ਕਿਹਾ ਕਿ ਉਸਨੇ ਲੋਕਾਂ ਦੀਆਂ ਮਿਨਤਾਂ ਕਰ ਕਰ ਮੋਜੂਦਾ ਵਿਧਾਇਕ ਨੂੰ ਵੋਟਾਂ ਪਵਾਈਆਂ ਸੀ ਕਿ ਸਰਕਾਰ ਬਣੇਗੀ ਸਾਫ ਸੁਥਰਾ ਪ੍ਰਸਾਸਨ ਮਿਲੇਗਾ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਪਰ ਹੁਣ ਲੋਕ ਮੁਹੱਲੇ ਦੀ ਇਸ ਸਮੱਸਿਆ ਨੂੰ ਲੈਕੇ ਉਸਨੂੰ ਮੂੰਹ ਤੇ ਗਾਲਾਂ ਕੱਢ ਰਹੇ ਹਨ। ਕਿ ਇਹ ਸਰਕਾਰ ਬਣਾਈ ਹੈ। ਜਿਥੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਜੋ ਸਰਕਾਰ ਨੇ ਐਮ ਐਲ ਏ ਬਣਾਏ ਨੇ ਜਮ੍ਹਾਂ ਨਿਕੰਮੇ ਨੇ ਬਿਲਕੁੱਲ ਲੋਕਾਂ ਦੀ ਸਾਰ ਨਹੀਂ ਲੈ ਰਹੇ। ਉਨ੍ਹਾਂ ਮੰਗ ਕੀਤੀ ਹੈ। ਕਿ ਉਨ੍ਹਾਂ ਦੀ ਇਸ ਸਮੱਸਿਆ ਵੱਲ ਧਿਆਨ ਦਿੱਤਾ ਜਾਵੇ ਕੂੜੇ ਦੇ ਢੇਰ ਇਥੋਂ ਹਟਾਏ ਜਾਣ ਅਤੇ ਪੀਣ ਵਾਲੇ ਪਾਣੀ ਦਾ ਹੱਲ ਕੀਤਾ ਜਾਵੇ ਤਾਂ ਜੋ ਲੋਕ ਭਿਆਨਕ ਬਿਮਾਰੀਆਂ ਤੋਂ ਬਚ ਸਕਣ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt

Latest News

- Advertisement -
- Advertisement -