Girl in a jacket
HomeHimachalBaddiਪੰਜਾਬ : ਪੁਲਿਸ ਨੇ 3 ਕਿਲੋ ਹੈਰੋਇਨ ਸਮੇਤ 4 ਵਿਅਕਤੀਆਂ ਨੂੰ...

ਪੰਜਾਬ : ਪੁਲਿਸ ਨੇ 3 ਕਿਲੋ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕੀਤਾ ਗਿਰਫ਼ਤਾਰ , ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ ਲੁੱਟ ਖੋਹ ਤੇ ਨਸ਼ੇ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਲਈ ਲਗਾਤਾਰ ਹੀ ਪੰਜਾਬ ਪੁਲਿਸ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪੁਲਿਸ ਵੱਲੋਂ ਨਾਕੇਬੰਦੀ ਕਰਕੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਆਰੋਪੀਆਂ ਤੇ ਨਕੇਲ ਕਸ ਕੇ ਉਹਨਾਂ ਨੂੰ ਗ੍ਰਫਤਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਪੁਲਿਸ ਨੇ  ਵੱਖ-ਵੱਖ 2 ਮਾਮਲਿਆਂ ਦੇ ਵਿੱਚ ਨਸ਼ਾ ਤਸਕਰੀ ਦੇ ਰੈਕਟ ਦੇ ਦੋਸ਼ੀਆਂ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਨਸ਼ਾ ਤਸਕਰੀ ਦੇ ਰੈਕਟ ਵਿੱਚ 4 ਵਿਅਕਤੀਆਂ ਨੂੰ 3 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਇਨੋਵਾ ਕਾਰ ਸਮੇਤ ਗ੍ਰਫਤਾਰ ਕਰਕੇ ਇਸ ਰੈਕਟ ਦਾ ਪਰਦਾਫਾਸਟ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਵਿਕਰਮਜੀਤ ਸਿੰਘ ਉਰਫ ਵਿੱਕੀ, ਰਸਪਾਲ ਸਿੰਘ, ਗੌਰਵ ਉਰਫ ਕਾਲੀ ਅਤੇ ਸਾਹਿਲ ਕੁਮਾਰ ਉਰਫ ਮੰਥਨ ਦੇ ਰੂਪ ਵਿੱਚ ਹੋਈ ਹੈ। ਇਹ ਹੈਰੋਇਨ ਦੀ ਸਪਲਾਈ ਸ਼ਹਿਰ ਤੇ ਵੱਖ-ਵੱਖ ਇਲਾਕਿਆਂ ਵਿੱਚ ਕਰਦੇ ਸਨ। ਪੁਲਿਸ ਟੀਮ ਨੇ  ਇਹਨਾਂ ਚਾਰਾਂ ਆਰੋਪੀਆਂ ਨੂੰ ਗਿਰਫ਼ਤਾਰ ਕੀਤਾ ਅਤੇ ਇਹਨਾਂ ਦੇ ਕੋਲੋਂ ਹੈਰੋਇਨ ਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਹੋਰ ਵੱਡੀ ਕਾਮਯਾਬੀ ਹੱਥ ਲੱਗੀ। ਜਦੋਂ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਇਕ ਹੋਰ ਮਾਮਲੇ ਚ ਜਾਣਕਾਰੀ ਦਿੰਦੇ ਹੋਏ ਸੀਪੀ ਭੁਲਰਨੇ  ਦੱਸਿਆ ਕਿ ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਵੱਡੇ ਪੱਧਰ ਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਦੇ ਇੱਕ ਪ੍ਰਮੁੱਖ ਮੈਂਬਰ ਨੂੰ ਪਿੰਡ ਭੈਣੀ ਥਾਣਾ ਛੇਹਰਟਾ ਅੰਮ੍ਰਿਤਸਰ ਦੇ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਕਾਲੂ ਵੱਜੋਂ ਹੋਈ ਹੈ। ਪੁਲਿਸ ਟੀਮ ਨੇ ਇਸ ਪਾਸੋਂ 13 ਪਿਸਟਲ .32 ਬੋਰ, 24 ਮੈਗਜ਼ੀਨ ਤੇ 02 ਜਿੰਦਾ ਰੌਂਦ, ਬ੍ਰਾਮਦ ਕੀਤੇ ਗਏ ਹਨ। ਇਹ ਅੰਮ੍ਰਿਤਸਰ ਅਤੇ ਤਰਨ ਤਾਰਨ ਆਦਿ ਦੇ ਵੱਖ-ਵੱਖ ਏਰੀਆਂ ਵਿੱਚ ਮਾੜੇ ਅਨਸਰਾਂ ਨੂੰ ਨਜ਼ਾਇਜ਼ ਹਥਿਆਰਾ (ਪਿਸਟਲਾਂ) ਦੀ ਸਪਲਾਈ ਕਰਦਾ ਸੀ ਤੇ ਜਿਸ ਕਾਰ ਵਿੱਚ ਇਹ ਪਿਸਟਲ ਦੀ ਸਲਪਾਈ ਕਰਨ ਲਈ ਜਾ ਰਿਹਾ ਸੀ, ਉਹ ਕਾਰ ਆਈ -20 ਵੀ ਪੁਲਿਸ ਪਾਰਟੀ ਵੱਲੋਂ ਜ਼ਬਤ ਕੀਤੀ ਗਈ ਹੈ। 

ਮੱਧ ਪ੍ਰਦੇਸ਼ ਤੋਂ ਪੰਜਾਬ ਰਾਜ਼ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ ‘ਤੇ ਪੁਲਿਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਚੈਕਿੰਗ ਦੌਰਾਨ ਪਿੰਡ ਭੈਣੀ ਦੇ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਉਰਫ ਕਾਲੂ ਨੂੰ ਇੱਕ ਕਾਰ ਆਈ -20 ਵਿੱਚ ਸਵਾਰ ਹੋ ਕੇ ਪਿਸਟਲ ਦੀ ਸਪਲਾਈ ਦੇਣ ਜਾ ਰਿਹਾ ਸੀ ਨੂੰ ਕਾਬੂ ਕੀਤਾ ਗਿਆ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕਰਨ ਤੇ ਇਸਦੀ ਨਿਸ਼ਾਨਦੇਹੀ ਤੇ ਪਿੰਡ ਭੁੱਲਰ ਜਿਲਾ ਤਰਨਤਾਰਨ ਤੇ ਆਪਣੇ ਘਰ ਬਣੇ ਡੰਗਰਾਂ ਵਾਲੇ ਕਮਰੇ ਅੰਦਰ ਪਈ ਤੂੜੀ ਦੇ ਢੇਰ ਵਿੱਚੋਂ ਇਕ ਪਲਾਸਟਿਕ ਦੇ ਤੋੜੇ ਵਿੱਚ ਪਾਏ ਇਕ ਪਿੱਠੂ ਬੈਗ ਵਿੱਚੋਂ 12 ਪਿਸਟਲ ਤੇ 22 ਮੈਗਜ਼ੀਨ ਹੋਰ ਬ੍ਰਾਮਦ ਕੀਤੇ ਗਏ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -