ਬਟਾਲਾ : ਪੁਲਿਸ ਅਧੀਨ ਪੈਂਦੇ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋ ਫਤਿਹਗੜ੍ਹ ਚੂੜੀਆਂ ਅੰਦਰ ਨਾਕੇਬੰਦੀ ਦੌਰਾਨ ਇਕ ਸਵਿਫਟ ਗੱਡੀ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਇਕ ਵਿਅਕਤੀ ਗੌਰਵ ਮਹਿਤਾ ਨੂੰ 3000 ਹਜਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਐਸ. ਐਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਗੌਰਵ ਮਹਿਤਾ ਬਟਾਲਾ ਦੇ ਡੇਰਾ ਰੋਡ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਛੇ ਮਹੀਨੇ ਤੋਂ ਫਤਿਹਗੜ੍ਹ ਚੂੜੀਆਂ ਦੇ ਆਸ ਪਾਸ ਇਲਾਕੇ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਧਾ ਚਲਾ ਰਿਹਾ ਸੀ ਜਿਸਨੂੰ ਨਾਕੇਬੰਦੀ ਦੌਰਾਨ ਕਾਬੂ ਕਰਦੇ ਹੋਏ ਐਨ ਡੀ ਪੀ ਸੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ : ਪੁਲਿਸ ਨੇ 3000 ਹਜਾਰ ਨਸ਼ੀਲੀ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ, ਦੇਖੋ ਵੀਡਿਓ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -