ਲੁਧਿਆਣਾ : ਪੁਲੀਸ ਵਲੋਂ ਇੱਕ ਵਿਸ਼ੇਸ਼ ਟਰੈਫਿਕ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜਿਸ ਤਹਿਤ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਉਤੇ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।
ਚੰਡੀਗੜ੍ਹ ਰੋਡ ਤੇ ਪੁਲਿਸ ਨੇ ਇੱਕ ਨਿੱਜੀ ਹਸਪਤਾਲ ਦੇ ਨਾਲ ਮਿਲ ਕੇ ਟਰੈਫਿਕ ਦੇ ਪ੍ਰਤੀ ਜਾਗਰੂਕਤਾ ਅਭਿਆਨ ਚਲਾਇਆ ਹੈ। ਇਸ ਦੌਰਾਨ ਉਹਨਾਂ ਨੇ ਵੱਖ-ਵੱਖ ਚੌਂਕਾਂ ਵਿੱਚ ਆਪਣੇ ਵਲੰਟੀਅਰਾਂ ਨੂੰ ਟਰੈਫਿਕ ਨਿਯਮਾਂ ਦੀਆਂ ਤਖਤੀਆਂ ਲੈ ਕੇ ਰੋਡ ਤੇ ਖੜੇ ਕਰਕੇ ਲੋਕਾਂ ਨੂੰ ਟਰੈਫਿਕ ਦੇ ਨਿਯਮ ਬਾਰੇ ਦੱਸੇ ਹਨ ਅਤੇ ਉਹਨਾਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਨੂੰ ਸਮਝਾਇਆ ਹੈ।