ਪੰਜਾਬ: ਥਾਣਾ ਖੇਮਕਰਨ ਦੀ ਪੁਲਿਸ ਨੇ ਦੋ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗਿਰਫ਼ਤਾਰ, ਦੇਖੋ ਵੀਡਿਓ

ਪੰਜਾਬ: ਥਾਣਾ ਖੇਮਕਰਨ ਦੀ ਪੁਲਿਸ ਨੇ ਦੋ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗਿਰਫ਼ਤਾਰ, ਦੇਖੋ ਵੀਡਿਓ

ਤਰਨਤਾਰਨ: ਐਸ.ਐਸ.ਪੀ ਤਰਨਤਾਰਨ ਅਸ਼ਵਨੀ ਕਪੂਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਾਰਡਰ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਖੇਮਕਰਨ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਡੀ.ਐਸ.ਪੀ ਪ੍ਰੀਤਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਨੌਜਵਾਨ ਜੁਗਰਾਜ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਦਾਸੂਵਾਲ ਨੂੰ ਮਸਤਗੜ੍ਹ ਏਰੀਏ ਵਿਚੋਂ ਗਿਰਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹਨਾਂ ਕੋਲੋਂ 515 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। 

ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਐਨ.ਡੀ.ਪੀ. ਐਸ ਤਹਿਤ ਮੁਕਦਮਾ ਦਰਜ ਕਰ ਲਿਆ ਹੈ। ਡੀ.ਐਸ.ਪੀ ਨੇ ਦੱਸਿਆ ਕਿ ਇਹਨਾਂ ਦਾ ਸਬੰਧ ਪਿੰਡ ਦਾਸੂਵਾਲ ਦੇ ਸਮਗਲਰ ਨਾਲ ਹਨ ਜੋ ਪਹਿਲਾਂ ਹੀ ਜੇਲ ਵਿੱਚ ਬੰਦ ਹੈ। ਇਹਨਾਂ ਕੋਲੋਂ ਜੋ ਮੋਬਾਈਲ ਫੋਨ ਬਰਾਮਦ ਹੋਏ ਹਨ ਉਹਨਾਂ ਵਿੱਚ ਇਹਨਾਂ ਦੇ ਸਬੰਧ ਪਾਕਿਸਤਾਨ ਨਾਲ ਜੁੜੇ ਹੋਏ ਪਾਏ ਗਏ ਹਨ। ਇਹਨਾਂ ਖਿਲਾਫ਼ ਵਾਧਾ ਜ਼ੁਲਮ ਏਅਰਕਰਾਫਟ ਦਰਜ ਕੀਤਾ ਜਾਵੇਗਾ।