ਲੁਧਿਆਣਾ : 16 ਨਵੰਬਰ ਨੂੰ ਪੁਲਿਸ ਕਮਿਸ਼ਨਰੇਟ ਵੱਲੋਂ ਨਸ਼ਿਆਂ ਦੇ ਖਿਲਾਫ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ।
ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਖਿਲਾਫ ਕੱਢੀ ਜਾ ਰਹੀ ਸਾਈਕਲ ਰੈਲੀ ਵਿੱਚ ਸ਼ਾਮਿਲ ਕੀਤਾ ਜਾ ਸਕੇ। ਜਿਸ ਦੇ ਲਈ ਪੁਲਿਸ ਅਧਿਕਾਰੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਹ ਸਾਈਕਲ ਰੈਲੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕਰ ਰਹੇ ਹਨ।
