Punjab Govt AD
HomeHimachalBaddiਪੰਜਾਬ : ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ,...

ਪੰਜਾਬ : ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਪ੍ਰਕਾਸ਼ ਪੁਰਬ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਿਥੇ ਦੇਸ਼ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਮੌਕੇ ਦੂਰ-ਦੂਰ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆ ਰਹੀਆਂ ਹਨ। ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਰਾਤ ਦੇ ਸਮੇਂ ਰੰਗ ਬਿਰੰਗੀਆਂ ਲਾਈਟਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ ਅਤੇ ਸੰਗਤਾਂ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਸੁੰਦਰ ਜਲੌਅ ਸਾਹਿਬ ਦੇ ਦਰਸ਼ਨ ਦੀਦਾਰੇ ਵੀ ਕਰ ਰਹੀਆਂ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਸੰਗਤਾਂ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੂਰਬ ਹੈ ਅਤੇ ਅੱਜ ਦੇ ਦਿਨ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੇ ਆਪ ਨੂੰ ਕਿਸਮਤ ਵਾਲੇ ਮੰਨ ਰਹੇ ਹਨ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤਿ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਜਿਸ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਸੰਗਤਾਂ ਵੱਡੀ ਗਿਣਤੀ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣਗੀਆਂ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -