Punjab Govt AD
HomeHimachalBaddiਪੰਜਾਬ : ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ Shri Akal...

ਪੰਜਾਬ : ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ Shri Akal Takht Sahib ਤੇ ਕੀਤੀ ਗਈ ਅਰਦਾਸ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਬੇਸ਼ਕ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਪਹੁੰਚ ਕੇ ਉਹਨਾਂ ਦੇ ਸਮੇਂ ਤੇ ਹੋਈ ਭੁੱਲਾਂ ਦੀ ਮਾਫੀ ਮੰਗੀ ਗਈ ਹੋਵੇ, ਲੇਕਿਨ ਉਹਨਾਂ ਦੀ ਮਾਫੀ ਤੋਂ ਬਾਅਦ ਲਗਾਤਾਰ ਹੀ ਸਿਆਸਤ ਗਰਮਾਉਂਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਇੱਕ ਵਾਰ ਫਿਰ ਤੋਂ ਸਿੱਖ ਜਥੇਬੰਦੀਆਂ ਵੱਲੋਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ ਗਈ। ਉੱਥੇ ਹੀ ਬੰਦੀ ਸਿੰਘਾਂ ਦੇ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉੱਪਰ ਵੀ ਨਿਸ਼ਾਨ ਸਾਦੇ ਗਏ। ਉਥੇ ਹੀ ਅੱਗੇ ਬੋਲਦੇ ਹੋਏ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ। ਜਦੋਂ ਵੀ ਕੋਈ ਸਾਡੇ ਤੇ ਆਫਤਾ ਹੈ ਆਂਦੀ ਹੈ ਉਸ ਵੇਲੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਬੇਨਤੀ ਕਰਨ ਤੋਂ ਬਾਅਦ ਅਸੀਂ ਉਸ ਆਫਤ ਨਾਲ ਲੜਨ ਲਈ ਤਿਆਰ ਹੁੰਦੇ ਹਾਂ। ਉਹਨਾਂ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਮਾਫੀ ਮੰਗੀ ਗਈ ਹੈ। ਉਹ ਸਿਰਫ ਸਿਆਸਤ ਭਰੀ ਹੈ ਹੋਰ ਕੁਝ ਨਹੀਂ। ਕਿਉਂਕਿ ਉਹਨਾਂ ਨੂੰ ਆਪਣੀ ਸਿਆਸਤ ਜਮੀਨ ਪੈਰਾ ਥੱਲੋਂ ਖਿਸਕਦੀ ਹੋਈ ਨਜ਼ਰ ਆ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮਾਫੀ ਹੀ ਮੰਗਣੀ ਸੀ ਤਾਂ ਉਹਨਾਂ ਵੱਲੋਂ ਸਿਆਸੀ ਢੰਗ ਦੇ ਨਾਲ ਇਸ ਮਾਫੀ ਨੂੰ ਨਹੀਂ ਮੰਗਣਾ ਚਾਹੀਦਾ ਸੀ।

ਪ੍ਰੋਫੈਸਰ ਬਲਜਿੰਦਰ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਸ਼੍ਰੋਮਣੀ ਕਮੇਟੀ ਵੱਲੋਂ 20 ਤਰੀਕ ਦਾ ਪ੍ਰੋਗਰਾਮ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਰੱਖਿਆ ਗਿਆ ਸੀ। ਉਸ ਨੂੰ ਰੱਦ ਕਰਕੇ ਬਹੁਤ ਵੱਡੀ ਗਲਤੀ ਕੀਤੀ ਹੈ। ਉਹਨਾਂ ਨੂੰ ਚਾਹੀਦਾ ਸੀ ਕਿ ਇਸ ਤੋਂ ਪਹਿਲਾਂ ਕੀ ਕੇਂਦਰ ਸਰਕਾਰ ਉੱਤੇ ਹੋਰ ਦਬਾਅ ਬਣਾਇਆ ਜਾਵੇ ਅਤੇ ਸਿਹਾਰੀ ਸਾਰੀਆਂ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇੱਕ ਜੁੱਟ ਕਰਕੇ ਦਬਾਅ ਵੀ ਬਣਾਉਣਾ ਚਾਹੀਦਾ ਹੈ ਅਤੇ ਜੌ ਪ੍ਰੋਗਰਾਮ ਰੱਦ ਕੀਤਾ ਗਿਆ ਹੈ। ਇਸ ਨੂੰ ਲੈ ਕੇ ਇਹਨਾਂ ਨੂੰ ਜਲਦ ਤੋਂ ਜਲਦ ਕੋਈ ਨਾ ਕੋਈ ਹੋਰ ਰੂਪ ਰੇਖਾ ਤਿਆਰ ਕਰਨੀ ਚਾਹੀਦੀ ਹੈ ਤਾਂ ਜੋ ਕਿ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾ ਕਰਵਾਇਆ ਜਾ ਸਕੇ। ਉਥੇ ਹੀ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਮੇਂ ਤੇ ਬਰਖਾਸਤ ਕੀਤੇ ਗਏ ਪੰਜ ਪਿਆਰਿਆਂ ਵਿੱਚੋਂ ਸਤਨਾਮ ਸਿੰਘ ਖੰਡਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਉਤੇ ਵੀ ਸਵਾਲ ਚੁੱਕੇ ਗਏ। ਉੱਥੇ ਉਹਨਾਂ ਨੇ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰ ਨੂੰ ਤਾੜਨਾ ਕੀਤੀ ਅਤੇ ਕਿਹਾ ਕਿ ਜਲਦ ਬੰਦੀ ਸਿੰਘਾਂ ਨੂੰ ਰਿਹਾ ਕੀਤਾ ਜਾਵੇ। ਉੱਥੇ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਦੀ ਮਾਫੀ ਨੂੰ ਵੇਖਦੇ ਹੋਏ ਸਿਰਫ ਉਸ ਨੂੰ ਸਿਆਸੀ ਭਰਿਆ ਬਿਆਨ ਦੱਸਿਆ ਹੈ।

ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ ਕਿ ਜਦੋਂ ਸੁਖਬੀਰ ਸਿੰਘ ਬਾਦਲ ਦੀ ਸਰਕਾਰ ਦੇ ਸਮੇਂ ਜੋ ਗਲਤੀਆਂ ਹੋਈਆਂ ਹਨ। ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸਾਹਮਣੇ ਆ ਕੇ ਉਹ ਮਾਫੀ ਮੰਗਣ। ਲੇਕਿਨ ਉਹਨਾਂ ਵੱਲੋਂ ਮਾਫੀ ਨਹੀਂ ਮੰਗੀ ਗਈ। ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਰਦਾਸ ਦੇ ਦੌਰਾਨ ਸਿੱਖ ਸੰਗਤਾਂ ਨੂੰ ਜਾਣੇ ਅਣਜਾਣੇ ਚ ਹੋਈਆਂ ਭੁੱਲਾਂ ਦੀ ਮਾਫੀ ਮੰਗੀ ਹੈ ਨਾ ਕਿ ਜੋ ਉਹਨਾਂ ਵੱਲੋਂ ਗੁਣਾ ਕੀਤੇ ਗਏ ਹਨ, ਉਸ ਤੋਂ ਮਾਫੀ ਮੰਗੀ ਗਈ ਹੋਵੇ। ਅੱਗੇ ਬੋਲਦੇ ਹੋਏ ਸਤਨਾਮ ਸਿੰਘ ਖੰਡਾ ਨੇ ਕਿਹਾ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਨ, ਤਾਂ ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਵੱਲੋਂ ਹੀ ਖੁਦ ਬੰਦੀ ਸਿੰਘਾਂ ਨੂੰ ਅੱਤਵਾਦ ਦੀ ਅਤੇ ਹੋਰ ਨਾਵਾਂ ਨਾਲ ਸੰਬੋਧਨ ਕੀਤਾ ਜਾਂਦਾ ਸੀ ਅਤੇ ਮਨਮੋਹਨ ਸਿੰਘ ਨੂੰ ਵੀ ਬੰਦੀ ਸਿੰਘਾਂ ਨੂੰ ਰਿਹਾ ਨਾ ਕਰਨ ਵਾਸਤੇ ਕਿਹਾ ਗਿਆ ਸੀ। ਇਸ ਲਈ ਸੁਖਬੀਰ ਸਿੰਘ ਬਾਦਲ ਜੋ ਅੱਜ ਬੰਦੀ ਸਿੰਘਾਂ ਦੇ ਉੱਪਰ ਸਿਆਸਤ ਕਰ ਰਹੇ ਹਨ ਉਸ ਤੋਂ ਲੋਕ ਕਾਫੀ ਭਲੀਭਾਂਤੀ ਜਾਣਦੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -