ਰੋਪੜ : 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਸਨ । ਬੀਤੇ ਦਿਨੀਂ ਬਲਵਿੰਦਰ ਕੌਰ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਸਰੀਰ ਨੂੰ ਪੋਸਟਮਾਰਟਮ ਲਈ ਰੋਪੜ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਪ੍ਰੋ ਬਲਵਿੰਦਰ ਕੋਰ ਦੀ ਮਿ੍ਰਤਕ ਦੇਹ ਸਿਵਲ ਹਸਪਤਾਲ ਰੋਪੜ ਦੀ ਮੋਰਚਰੀ ਵਿਚ ਰੱਖੀ ਹੋਈ ਹੈ ਅਤੇ ਰਾਤ ਤੋ ਹੀ ਪ੍ਰੌਫੇਸਰ ਦੇ ਸਮੁੱਚੇ ਆਗੂ ਸਿਵਲ ਹਸਪਤਾਲ ਦੀ ਮੋਰਚਰੀ ਦੇ ਅੱਗੇ ਧਰਨਾ ਲਾ ਕੇ ਬੈਠੇ ਹਨ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮ੍ਰਿਤਕ ਪ੍ਰੋ ਬਲਵਿੰਦਰ ਕੋਰ ਦੇ ਪਰਿਵਾਰ ਅਤੇ ਪ੍ਰੋਫੈਸਰ ਦੇ ਦੁੱਖ ਵਿਚ ਸਰੀਕ ਹੋਣ ਲਈ ਰੋਪੜ ਵਿਖੇ ਪੁਜੇ ਸਨ ਅਤੇ ਪ੍ਰੋਫੈਸਰ ਬਲਵਿੰਦਰ ਕੋਰ ਨੂੰ ਇਨਸਾਫ ਲਈ national menority of commission ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੀ ਵਿਸੇਸ ਤੋਰ ਤੇ ਪਹੁੰਚੇ। ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੌਤ ਤੋਂ ਪਹਿਲਾਂ ਬਲਵਿੰਦਰ ਕੌਰ ਦਾ ਇੱਕ ਸੁਸਾਈਡ ਨੋਟ ਵੀ ਵਾਇਰਲ ਹੋਇਆ ਸੀ। ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਉਨ੍ਹਾਂ ਨੇ ਕਿਹਾ ਸੀ ਕਿ ਮ੍ਰਿਤਕ ਨੌਕਰੀ ਨਾ ਮਿਲਣ ਦੇ ਕਰਕੇ ਪਰੇਸ਼ਾਨ ਰਹਿੰਦੀ ਸੀ ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ ਹੈ। ਮਾਮਲਾ ਇਹ ਸੀ ਕਿ ਨਿਯੁਕਤੀ ਪੱਤਰ ਦਿੱਤੇ ਜਾਣ ਦੇ ਬਾਵਜੂਦ ਸਟੇਸ਼ਨ ਅਲਾਟ ਨਹੀਂ ਕੀਤੇ ਗਏ ਸਨ ਜਿਸ ਕਾਰਨ ਬਲਵਿੰਦਰ ਕੌਰ ਪਰੇਸ਼ਾਨ ਰਹਿੰਦੀ ਸੀ। ਜਿਸ ਤੋਂ ਬਾਅਦ ਲਾਇਬ੍ਰੇਰੀਅਨ ਫਰੰਟ ਪੰਜਾਬ ਦੀ ਇੱਕ ਸਾਥੀ ਬਲਵਿੰਦਰ ਕੌਰ ਨੇ ਨੌਕਰੀ ਨਾ ਮਿਲਣ ਤੋਂ ਤੰਗ ਹੋ ਕੇ Depression ਦਾ ਸ਼ਿਕਾਰ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।