ਕੋਟਗੁਰੂ : ਥਾਣਾ ਸੰਗਤ ਵਿੱਚ ਅੱਜ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਚੋਰੀ ਦੇ ਮਾਮਲੇ ਵਿੱਚ ਵੱਖ ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਥਾਣਾ ਸੰਗਤ ਵਿੱਚ ਪਹੁੰਚ ਕੇ ਚੋਰਾਂ ਦੀ ਭਾਲ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਥਾਣਾ ਸੰਗਤ ਮੁਖੀ ਜਸਵਿੰਦਰ ਸਿੰਘ ਵੱਲੋਂ ਕਿਸੇ ਗੱਲ ਨੂੰ ਲੈ ਕੇ ਪ੍ਰਦਸਨਕਾਰੀਆ ਨਾਲ ਮਹੋਲ ਤਨਾਵ ਪੂਰਨ ਹੋ ਗਿਆ।
ਉੱਥੇ ਪ੍ਰਦਰਸ਼ਨਕਾਰੀਆਂ ਨਾਲ ਤਨਾਵ ਪੂਰਨ ਦੀ ਵੀਡੀਓ ਵੀ ਵਾਇਰਲ ਹੋਈ ਹੈ। ਇਸ ਗੱਲ ਨੂੰ ਲੈ ਕੇ ਪ੍ਰਦਸਨਕਾਰੀਆ ਵੱਲੋਂ ਥਾਣਾ ਮੁੱਖੀ ਵੱਲੋਂ ਉਨ੍ਹਾਂ ਨਾਲ ਦੁਰਵਿਹਾਰ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸ ਬਾਰੇ ਜਦੋਂ ਥਾਣਾ ਮੁੱਖੀ ਨਾਲ ਗੱਲ ਕੀਤੀ ਤਾ ਉਨ੍ਹਾਂ ਵੱਲੋਂ ਆਪਣਾ ਸਪੱਸਟੀਕਰਨ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਪੁਲਿਸ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।