Girl in a jacket
HomeHimachalਪੰਜਾਬ : 1,43,507  ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖ਼ਰੀਦ, ਲਿਫਟਿੰਗ ਵਿੱਚ...

ਪੰਜਾਬ : 1,43,507  ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖ਼ਰੀਦ, ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੀ ਦਿੱਤੀ ਹਦਾਇਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1,43,507  ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵਲੋਂ ਲਿਆਂਦੀ ਫ਼ਸਲ ਦੀ ਨਾਲੋ-ਨਾਲ ਹੀ ਤੁਲਾਈ ਕਰ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਫਾਰਗ ਕੀਤਾ ਜਾਵੇ ਅਤੇ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।  

ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕੁੱਲ 1,55,158 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ ਬੀਤੀ ਸ਼ਾਮ ਤੱਕ 1,43,507 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 44,235 ਮੀਟਰਕ ਟਨ, ਮਾਰਕਫੈੱਡ ਵੱਲੋਂ 36,165 ਮੀਟਰਕ ਟਨ, ਪਨਸਪ ਵੱਲੋਂ 38,584 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 22,981 ਮੀਟਰਕ ਟਨ ਅਤੇ ਵਪਾਰੀਆਂ 1543 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ 32.62 ਕਰੋੜ ਰੁਪਏ ਕਿਸਾਨਾਂ ਨੂੰ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖ਼ਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਲਈ ਆਦੇਸ਼ ਵੀ ਦਿੱਤੇ ਗਏ ਹਨ।
 
ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਕਿ ਸਾਫ- ਸਫਾਈ, ਪੀਣ ਵਾਲੇ ਪਾਣੀ, ਲਾਈਟਾਂ ਅਤੇ ਛਾਂ ਆਦਿ ਦੇ ਢੁੱਕਵੇਂ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਫਸਲ ਵੇਚਣ ਲਈ ਮੰਡੀ ਵਿਚ ਪੁੱਜੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਉਸ ਨੂੰ ਮਿੱਟੀ ਵਿੱਚ ਹੀ ਰਲਾਉਣ ਤਾਂ ਜੋ ਵਾਤਾਵਰਣ ਸਾਫ-ਸੁੱਥਰਾ ਬਣਿਆ ਰਹੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -