ਅੰਮ੍ਰਿਤਸਰ : ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਵਿੱਚ ਆਏ ਦਿਨ ਹੀ ਕਾਨੂੰਨ ਵਿਵਸਥਾ ਡਕ ਮੰਗਾਉਂਦੀ ਹੋਈ ਦਿਖਾਈ ਦਿੰਦੀ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਕਰੀਬ 7 ਲੋਕ ਜ਼ਖਮੀ ਹੋਏ ਹਨ ਅਤੇ ਜਖਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਜ਼ਖਮੀ ਹੋਏ ਵਿਅਕਤੀ ਨੇ ਦੱਸਿਆ ਕਿ ਪਿੰਡ ਵਿੱਚ ਹੀ ਉਹਨਾਂ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਬੀਤੀ ਰਾਤ ਕਰੀਬ 20 ਤੋਂ 25 ਵਿਅਕਤਿਆਂ ਵੱਲੋਂ ਉਹਨਾਂ ਤੇ ਹਮਲਾ ਕਰ ਦਿੱਤਾ। ਜਖਮੀ ਵਿਅਕਤੀ ਨੇ ਦੱਸਿਆ ਕਿ ਪਹਿਲਾਂ ਵੀ ਉਕਤ ਵਿਅਕਤੀ ਵੱਲੋਂ 4-5 ਵਾਰ ਉਸ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਤੇ ਬੀਤੀ ਰਾਤ ਵੀ ਜਦੋਂ ਆਪਣੇ ਘਰ ਦੇ ਵਿੱਚ ਮੌਜੂਦ ਸੀ।
ਤਾਂ ਉਦੋਂ ਇਹਨਾਂ ਵਿਅਕਤਿਆਂ ਵੱਲੋਂ ਉਸਦੇ ਘਰ ਆ ਕੇ ਹਮਲਾ ਕਰ ਦਿੱਤਾ ਗਿਆ, ਤੇ ਇਹਨਾਂ ਨੂੰ ਬੁਰੀ ਤਰੀਕੇ ਨਾਲ ਜਖਮੀ ਕਰ ਦਿੱਤਾ ਗਿਆ। ਜਿਸ ਦੇ ਵਿੱਚ ਉਸਦੇ ਮਾਤਾ ਪਿਤਾ ਸਮੇਤ 7 ਲੋਕ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਜ਼ਖਮੀ ਹੋਏ ਵਿਅਕਤੀ ਵੱਲੋਂ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਦੂਜੇ ਪਾਸੇ ਹਮਲਾਵਰਾਂ ਵੱਲੋਂ ਹਮਲਾ ਕਰਕੇ ਵਾਪਸ ਜਾਂਦਿਆਂ ਦੀ ਹਥਿਆਰਾਂ ਸਮੇਤ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਸੀਸੀਟੀਵੀ ਵਿੱਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿਸ ਤਰੀਕੇ ਨਾਲ ਇੱਕ ਵਿਅਕਤੀ ਵੱਲੋਂ ਹੱਥ ਵਿੱਚ ਤੇਜ਼ਧਾਰ ਹਥਿਆਰ ਫੜੇ ਹੋਏ ਹਨ ਅਜਿਹਾ ਲੱਗਦਾ ਹੈ ਕਿ ਇਹਨਾਂ ਵਿਅਕਤਿਆਂ ਨੂੰ ਪੁਲਿਸ ਦਾ ਕੋਈ ਵੀ ਡਰਖੋਫ ਦਿਖਾਈ ਨਹੀਂ ਦੇ ਰਿਹਾ। ਤੇ ਇਸ ਪੂਰੇ ਮਾਮਲੇ ਦੇ ਵਿੱਚ ਜਦੋਂ ਸੀਸੀਟੀਵੀ ਵੀਡੀਓ ਦਿਖਾ ਕੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਪੁਲਿਸ ਨੇ ਕਿਹਾ ਕਿ ਜਿੰਨੀ ਦੇਰ ਤੱਕ ਉਹ ਜਖਮੀਆਂ ਦੇ ਬਿਆਨ ਕਲਮਬੰਦ ਨਹੀਂ ਕਰਦੇ ਉਨੀ ਦੇਰ ਤੱਕ ਉਹ ਕਿਸੇ ਵੀ ਤਰੀਕੇ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕਰਨਗੇ।