HomePunjabLudhianaਪੰਜਾਬ : ਪ੍ਰਧਾਨ ਮੰਤਰੀ ਨਰੇੰਦਰ ਮੋਦੀ ਦੇ ਪੋਸਟਰ ਤੇ ਮੱਲਿਆ ਲਾਲ ਰੰਗ,...

ਪੰਜਾਬ : ਪ੍ਰਧਾਨ ਮੰਤਰੀ ਨਰੇੰਦਰ ਮੋਦੀ ਦੇ ਪੋਸਟਰ ਤੇ ਮੱਲਿਆ ਲਾਲ ਰੰਗ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਲੁਧਿਆਣਾ ਦੇ ਚੰਡੀਗੜ੍ਹ ਰੋਡ ਤੇ ਥਾਣਾ ਮੋਤੀ ਨਗਰ ਦੇ ਅਧੀਨ ਆਉਂਦੇ ਇਲਾਕੇ ਵਿੱਚ ਰੋਡ ਕਿਨਾਰੇ ਬਣੇ ਬਸ ਸਟੋਪ ਤੇ ਬੀਜੇਪੀ ਆਗੂਆਂ ਵੱਲੋਂ ਲਗਾਏ ਗਏ ਇੱਕ ਪੋਸਟਰ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਹੈ ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਲਾਲ ਰੰਗ ਮੱਲਿਆ ਗਿਆ ਹੈ,  ਜਿਸ ਕਾਰਨ ਬੀਜੇਪੀ ਆਗੂਆਂ ਵਿੱਚ ਰੋਸ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਬੀਜੇਪੀ ਆਗੂਆਂ ਨੇ ਉਸ ਜਗ੍ਹਾ ਤੇ ਧਰਨਾ ਲਗਾ ਕੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮੋਤੀ ਨਗਰ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਬੀਜੇਪੀ ਆਗੂਆਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਜੋ ਇਹ ਹਰਕਤ ਕੀਤੀ ਗਈ ਹੈ, ਉਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਉਹ ਪੁਲਿਸ ਕੋਲੋਂ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਨ, ਉਹਨਾਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਇਸ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੋ ਜਾਣਗੇ। ਉੱਥੇ ਹੀ ਪੁਲਿਸ ਇਸ ਮਾਮਲੇ ਵਿੱਚ ਮੀਡੀਆ ਦੇ ਕੈਮਰੇ ਸਾਹਮਣੇ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਮੀਡੀਆ ਦੇ ਸਵਾਲਾਂ ਤੋਂ ਭੱਜਦੀ ਹੋਈ ਨਜ਼ਰ ਆ ਰਹੀ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -