ਅੰਮ੍ਰਿਤਸਰ: ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ । ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਰੇਲਵੇ ਸਟੇਸ਼ਨ ਗੋਲਬਾਗ ਦੇ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ। ਚੈਕਿੰਗ ਦੇ ਦੌਰਾਨ ਐਕਟੀਵਾ ਸਵਾਰ ਪ੍ਰਿੰਸ ਕੁਮਾਰ ਉਰਫ ਰਾਜਨ ਅਤੇ ਬਲਜਿੰਦਰ ਸਿੰਘ ਨੂੰ ਰੋਕਿਆ ਤੇ ਉਹਨਾਂ ਕੋਲੋਂ 17 ਹਜਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੇ ਦੌਰਾਨ ਦੋਸ਼ੀਆਂ ਨੇ ਆਪਣੇ ਤਿੰਨ ਹੋਰ ਸਾਥੀਆਂ ਦੀ ਜਾਣਕਾਰੀ ਦਿਤੀ। ਜਿਨ੍ਹਾਂ ਦੀ ਪਛਾਣ ਮੇਜਰ ਸਿੰਘ ,ਅਕਾਲ ਸਿੰਘ ਅਤੇ ਮੋਹਰ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਹ ਪੰਜੇ ਨੌਜਵਾਨ ਦੂਸਰੇ ਸੂਬਿਆਂ ਤੋਂ ਪਾਰਸਲ ਰਾਹੀਂ ਨਸ਼ੀਲੀਆਂ ਗੋਲੀਆਂ ਮੰਗਵਾ ਕੇ ਅੰਮ੍ਰਿਤਸਰ ਦੇ ਨਜ਼ਦੀਕੀ ਥਾਵਾਂ ਦੇ ਉੱਪਰ ਸਪਲਾਈ ਕਰਦੇ ਸਨ। ਪੁਲਿਸ ਵਲੋਂ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
- Advertisement -