Punjab Govt AD
HomeHimachalਪੰਜਾਬ : ਮੋਦੀ ਮਿਲ ਰੋਡ ਤੇ ਵਾਪਰਿਆ ਸੜਕ ਹਾਦਸਾ, ਮੌਤ, ਦੇਖੋ ਵੀਡਿਓ 

ਪੰਜਾਬ : ਮੋਦੀ ਮਿਲ ਰੋਡ ਤੇ ਵਾਪਰਿਆ ਸੜਕ ਹਾਦਸਾ, ਮੌਤ, ਦੇਖੋ ਵੀਡਿਓ 

WhatsApp Group Join Now
WhatsApp Channel Join Now

ਫਿਰੋਜ਼ਪੁਰ: ਬੀਤੇ ਦਿਨੀਂ ਫਿਰੋਜ਼ਪੁਰ ਦੇ ਮੋਦੀ ਮਿੱਲ ਰੋਡ ਤੇ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਟਰੈਕਟਰ ਟਰਾਲੀ ਅਤੇ ਐਕਟਿਵਾ-ਸਕੂਟਰੀ ਦੀ ਟੱਕਰ ਹੋ ਗਈ ਤੇ ਸੜਕੀ ਹਾਦਸੇ ਦੌਰਾਨ  ਸਕੂਟਰੀ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਇਕ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਖਾਈ ਫੇਮੇ ਕੇ ਦਾ ਰਹਿਣ ਵਾਲਾ ਸੀ ਫ਼ਿਰੋਜ਼ਪੁਰ ਛਾਉਣੀ ਆਪਣੇ ਸਹੁਰੇ ਪਰਿਵਾਰ ਦੇ ਘਰ ਰਹਿੰਦਾ ਸੀ ਅਤੇ ਕੰਟਰੋਲ ਮੈਂਟ ਬੋਰਡ ਵਿੱਚ ਨੌਕਰੀ ਕਰਦਾ ਸੀ। ਡਿਊਟੀ ਖਤਮ ਤੋਂ ਬਾਅਦ ਆਪਣੇ ਦੋਸਤ ਨੂੰ ਸ਼ਹਿਰ ਛੱਡਣ ਆ ਰਿਹਾ ਸੀ ਰਸਤੇ ਵਿੱਚ ਟਰੈਕਟਰ ਟਰਾਲੀ ਅਤੇ ਐਕਟਿਵਾ ਸਕੂਟਰੀ ਟੱਕਰ ਹੋਣ ਨਾਲ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਕਿਹਾ ਕਿ ਟਰੈਕਟਰ ਚਾਲਕ ਦੀ ਗਲਤੀ ਹੈ, ਇਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ। ਪੁਲਿਸ ਵੱਲੋਂ ਕਿਹਾ ਗਿਆ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਲਦੀ ਹੀ ਟਰੈਕਟਰ ਚਾਲਕ ਨੂੰ ਫੜਿਆ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -