ਬਟਾਲਾ : ਪੁਲਿਸ ਨੂੰ ਉਸ ਵੇਲੇ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਨ ਚ ਕਾਮਯਾਬੀ ਹਾਸਿਲ ਹੋਈ। ਜਦੋ ਨਾਕੇਬੰਦੀ ਦੌਰਾਨ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ। ਆਰੋਪਿਆਂ ਦੀ ਪਹਿਚਾਣ ਸੰਦੀਪ ਸਿੰਘ ਅਤੇ ਪ੍ਰਭਜੋਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪੁੱਛਗਿੱਛ ਦੌਰਾਨ 17 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।
ਡੀ ਐਸ ਪੀ ਸਵਰਨਜੀਤ ਸਿੰਘ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਰੋਪੀ ਸੰਦੀਪ ਅਤੇ ਪ੍ਰਭਜੋਤ ਆਸ ਪਾਸ ਦੇ ਇਲਾਕਿਆਂ ਵਿਚ ਚੋਰੀ ਅਤੇ ਲੁੱਟਾ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ। ਆਰੋਪਿਆਂ ਉਤੇ ਕੇਸ ਦਰਜ ਕਰਦੇ ਹੋਏ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਵੱਲੋਂ ਰਿਮਾਂਡ ਹਾਸਲ ਕੀਤਾ ਹੈ, ਤਾਂ ਜੋ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਕੀਤੇ ਜਾ ਸਕਣ। ਇਹਨਾ ਕੋਲੋ ਅਗਲੀ ਪੁੱਛ ਗਿੱਛ ਕੀਤੀ ਜਾਵੇਗੀ।