ਫਿਰੋਜ਼ਪੁਰ : ਜਿਲੇ ਦੇ ਬਾਰਡਰ ਰੋਡ ਤੇ ਉਸ ਸਮੇਂ ਹਫੜਾ ਦਫੜੀ ਮੱਚ ਗਈ। ਜਦੋਂ ਸੀਵਰੇਜ਼ ਵਾਟਰ ਟਰੀਟਮੈਂਟ ਪਲਾਂਟ ਦੇ ਗੰਦੇ ਨਾਲੇ ਵਿੱਚ ਅਚਾਨਕ ਪਾੜ ਪੈ ਗਿਆ। ਇਸ ਦੌਰਾਨ ਕਿਸਾਨਾਂ ਦੀ ਕਈ ਏਕੜ ਫਸਲ ਪਾਣੀ ਵਿੱਚ ਡੁੱਬ ਗਈ। ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਇਸ ਨਾਲੇ ਰਾਹੀਂ ਪੂਰੇ ਸ਼ਹਿਰ ਦੇ ਸੀਵਰੇਜ਼ ਦਾ ਗੰਦਾ ਪਾਣੀ ਜਾਂਦਾ ਹੈ। ਪਰ ਨਗਰ ਕੌਂਸਲ ਅਤੇ ਸੀਵਰੇਜ਼ ਵਿਭਾਗ ਦੀ ਆਪਸੀ ਖਿਚੋਤਾਣ ਕਾਰਨ ਪਿਛਲੇ ਕਈ ਸਾਲਾਂ ਤੋਂ ਇਸਦੀ ਸਾਫ ਸਫਾਈ ਨਹੀਂ ਹੋਈ। ਜਿਸ ਕਾਰਨ ਪਾਣੀ ਜਿਆਦਾ ਛੱਡਣ ਕਾਰਨ ਇਸ ਵਿੱਚ ਪਾੜ ਪੈ ਗਿਆ ਹੈ। ਜਿਸ ਨਾਲ ਉਨ੍ਹਾਂ ਦੀ ਕਈ ਏਕੜ ਫਸਲ ਪਾਣੀ ਵਿੱਚ ਡੁੱਬ ਚੁੱਕੀ ਹੈ। ਅਤੇ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਚੁੱਕਿਆ ਹੈ। ਉਨ੍ਹਾਂ ਮੰਗ ਕੀਤੀ ਹੈ। ਕਿ ਇਸ ਨਾਲੇ ਦੀ ਸਾਫ ਸਫਾਈ ਕੀਤੀ ਜਾਵੇ ਅਤੇ ਇਸਨੂੰ ਪੱਕਾ ਕੀਤਾ ਜਾਵੇ ਤਾਂ ਜੋ ਭਵਿੱਖ ਦੁਬਾਰਾ ਉਨ੍ਹਾਂ ਦਾ ਨੁਕਸਾਨ ਨਾ ਹੋਵੇ।

