ਅੰਮ੍ਰਿਤਸਰ : ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਕੁਝ ਸਮਾਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤ ਹਹੀਮ ਸ਼ੁਰੂ ਕੀਤੀ ਗਈ ਸੀ। ਜਿਸ ਤਹਿਤ ਪੂਰੇ ਦੇਸ਼ ਦੇ ਵਿੱਚੋਂ ਸੰਗਤਾਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਂ ਦਾ ਨਾਰਾ ਮਾਰਦੇ ਹੋਏ ਦਸਤਖਤ ਫਾਰਮ ਭਰੇ ਗਏ ਸੀ। ਜਿਨਾਂ ਦੀ ਕਿ ਗਿਣਤੀ 26 ਲੱਖ ਦੇ ਕਰੀਬ ਹੋ ਚੁੱਕੀ ਹੈ ਅਤੇ ਲਗਾਤਾਰ ਹੀ ਐਸਜੀਪੀਸੀ ਵੱਲੋਂ ਪੰਜਾਬ ਤੇ ਗਵਰਨਰ ਨੂੰ ਮਿਲ ਕੇ ਇਹ ਪਰਫੋਰਮੇ ਦੇਣ ਦਾ ਪ੍ਰੋਗਰਾਮ ਤੈਅ ਕੀਤਾ ਜਾ ਰਿਹਾ ਸੀ। ਲੇਕਿਨ ਸਮਾਂ ਨਾ ਮਿਲਣ ਕਰਕੇ ਇਹ ਦਸਤਕ ਪਰਫੋਰਮੇ ਐਸਜੀਪੀਸੀ ਦੇ ਕੋਲ ਹੀ ਪਏ ਹੋਏ ਸਨ। ਜਿਸ ਦੇ ਚਲਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਸਜੀਪੀਸੀ ਦਾ ਇੱਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ 26 ਲੱਖ ਪਰਫੋਰਮੇ ਲੈ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਇਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਜੋ ਕਿ ਅੱਜ ਵੀ ਜੇਲਾਂ ਦੇ ਵਿੱਚ ਬੰਦ ਹੈ ਸਰਕਾਰ ਉਹਨਾਂ ਨੂੰ ਛੱਡਣ ਦਾ ਨਾਮ ਨਹੀਂ ਲੈ ਰਹੇ ਤੇ ਲਗਾਤਾਰ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਤੇ ਨਾਨਕ ਨਾਮ ਲੇਵਾ ਸੰਗਤ ਵੱਲੋਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਨੂੰ ਰਿਹਾ ਕਰਵਾਉਣ ਲਈ ਆਵਾਜ਼ ਚੁੱਕੀ ਜਾ ਰਹੀ ਹੈ। ਜਿਸ ਦੇ ਚਲਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸੰਗਤ ਵੱਲੋਂ ਦਸਤਖਤ ਪਰਫਾਰਮੇ ਭਰੇ ਗਏ ਹਨ। ਉਹ 26 ਲੱਖ ਪਰਫੋਰਮੇ ਲੈ ਕੇ ਅੱਜ ਐਸਜੀਪੀਸੀ ਵੱਲੋਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ 26 ਲੱਖ ਉਹਨਾਂ ਨੂੰ ਦਿੱਤੇ ਜਾਣਗੇ ਉਹਨਾਂ ਦੱਸਿਆ ਕਿ ਡਿਜੀਟਲ ਤਰੀਕੇ ਨਾਲ ਉਹਨਾਂ ਵੱਲੋਂ ਇਹ 26 ਲੱਖ ਪਰਫੋਰਮੇ ਪੈਨ ਡਰਾਈਵ ਵਿੱਚ ਵੀ ਪਾ ਲਿੱਤੇ ਗਏ ਹੈ। ਜਲਦ ਹੀ ਦੇਸ਼ ਦੇ ਗ੍ਰਿਹਿ ਮੰਤਰੀ ਦੇ ਸਕੱਤਰਾਂ ਨਾਲ ਐਸਜੀਪੀਸੀ ਦੇ ਸਕੱਤਰ ਮੁਲਾਕਾਤ ਕਰਕੇ ਦੇਸ਼ ਦੇ ਗ੍ਰਿਹ ਮੰਤਰੀ ਨੂੰ ਵੀ ਇਹ 26 ਲੱਖ ਪਰਫੋਰਮੇ ਪਹੁੰਚਾਏ ਜਾਣਗੇ।
ਤਾਂ ਜੋ ਕਿ ਬੰਦੀ ਸਿੰਘਾਂ ਦੀ ਰਿਹਾਈ ਜਲਦ ਤੋਂ ਜਲਦ ਕਰਵਾਈ ਜਾ ਸਕੇ। ਇਸੇ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 30 ਸਾਲਾਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਬੁਲੰਦ ਕਰਨ ਲਈ 26 ਲੱਖ ਪ੍ਰਫੌਰਮੇ ਅੱਜ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਉਹਨਾਂ ਕਿਹਾ ਕਿ ਜੇਲਾਂ ਦੇ ਵਿੱਚ ਲੰਬੇ ਸਮੇਂ ਤੋਂ ਬੰਦ ਬੰਦੀ ਸਿੰਘਾਂ ਨੂੰ ਸਰਕਾਰ ਰਿਹਾ ਨਹੀਂ ਕਰ ਰਹੀ ਅਜਿਹਾ ਲੱਗ ਰਿਹਾ ਹੈ ਕਿ ਸਰਕਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਵਾਣਾ 17 ਸਾਲ ਤੋਂ ਜੇਲ ਦੇ ਵਿੱਚ ਬੰਦ ਹੈ ਤੇ 11 ਸਾਲ ਤੋਂ ਉਹਨਾਂ ਦਾ ਕੋਈ ਵੀ ਫੈਸਲਾ ਨਹੀਂ ਹੋ ਪਾਇਆ ਲੇਕਿਨ ਅੱਜ ਸ਼ਾਮ ਪੰਜਾਬ ਦੇ ਗਵਰਨਰ ਦੇ ਨਾਲ ਐਸਜੀਪੀਸੀ ਵੱਲੋਂ ਮੁਲਾਕਾਤ ਕਰਕੇ ਇਹਨਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਚੁੱਕੀ ਜਾਵੇਗੀ।