ਲੁਧਿਆਣਾ : ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 16 ਨਵੰਬਰ ਨੂੰ ਸ਼ਹੀਦੀ ਦਿਹਾੜਾ ਬਹੁਤ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾ ਰਿਹਾ ਹੈ। ਪਿੰਡ ਸਰਾਭਾ ਵਿਖੇ ਇਸ ਮੌਕੇ ਵਿਸ਼ੇਸ਼ ਤੌਰ ਤੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਦੇਸ਼ ਸਣੇ ਵਿਦੇਸ਼ਾਂ ਤੋਂ ਵੀ ਲੋਕ ਸ਼ਹੀਦ ਆਪਣਾ ਸਨਮਾਨ ਭੇਟ ਕਰਨ ਲਈ ਪਹੁੰਚ ਰਹੇ ਹਨ।
ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਸ਼ਹੀਦ ਨੂੰ ਸਮਰਪਿਤ ਹਰ ਸਾਲ ਵਿਸ਼ੇਸ਼ ਤੌਰ ਤੇ ਸਮਾਗਮ ਕਰਵਾਏ ਜਾਂਦੇ ਹਨ। ਇਸ ਦੌਰਾਨ ਵੱਖ-ਵੱਖ ਖੇਡਾਂ ਕਰਵਾਉਣ ਸਣੇ ਧਾਰਮਿਕ ਸਮਾਗਮ ਵੀ ਹੁੰਦੇ ਹਨ। ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਕਰੀਬ 19 ਸਾਲ ਦੀ ਉਮਰ ਵਿੱਚ ਹੀ ਦੇਸ਼ ਦੀ ਆਜ਼ਾਦੀ ਖਾਤਰ ਸ਼ਹਾਦਤ ਦਾ ਜਾਮ ਪੀਤਾ ਸੀ।