Girl in a jacket
HomeHimachalBaddiਪੰਜਾਬ : ਟਿਉਸ਼ਨ ਪੜ੍ਹ ਕੇ ਆ ਰਹੇ ਭੈਣ ਭਰਾ ਦੀ ਐਕਟੀਵਾ ਬੱਸ...

ਪੰਜਾਬ : ਟਿਉਸ਼ਨ ਪੜ੍ਹ ਕੇ ਆ ਰਹੇ ਭੈਣ ਭਰਾ ਦੀ ਐਕਟੀਵਾ ਬੱਸ ਨਾਲ ਟਕਰਾਈ, ਮੌਤ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਦੇਰ ਰਾਤ ਬਟਾਲਾ ਰੋਡ ‘ਤੇ ਐਕਟਿਵਾ ਅਤੇ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਐਕਸੀਡੈਂਟ ਦੌਰਾਨ 16 ਸਾਲ ਦੇ ਲੜਕੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟਿਊਸ਼ਨ ਪੜ੍ਹ ਕੇ ਘਰ ਆ ਰਹੇ ਭੈਣ-ਭਰਾ ਬੱਸ ਨਾਲ ਟਕਰਾ ਗਏ । ਇਸ ਦੌਰਾਨ 16 ਸਾਲਾ ਪ੍ਰਭਜੀਤ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਉਸ ਦੀ ਭੈਣ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ । ਬੱਸ ਡਰਾਈਵਰ ਬੱਸ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਲੜਕੀ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਬਾਅਦ ਵਿੱਚ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਇਸ ਅਣਹੋਣੀ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਹੁਣ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ।

ਮੌਕੇ ‘ਤੇ ਮੌਜੂਦ ਰਾਹਗੀਰਾਂ ਦਾ ਕਹਿਣਾ ਸੀ ਕਿ 4 ਘੰਟੇ ਪਹਿਲਾਂ ਬੱਸ ਤੇ ਐਕਟਿਵਾ ਦਾ ਐਕਸੀਡੈਂਟ ਹੋ ਗਿਆ ਤੇ 4 ਘੰਟੇ ਤੋਂ ਨਾ ਤਾਂ ਕੋਈ ਪੁਲਿਸ ਇੱਥੇ ਪਹੁੰਚੀ ਤੇ ਨਾਂ ਹੀ ਕੋਈ ਐਂਬੂਲੈਂਸ। ਬੱਸ ਚਾਲਕ ਵੀ ਮੌਕੇ ਦਾ ਫਾਇਦਾ ਚੱਕਦਾ ਹੋਇਆ ਬੱਸ ਛੱਡ ਕੇ ਫਰਾਰ ਹੋ ਗਿਆ। ਦੂਜੇ ਪਾਸੇ ਘਟਨਾ ਸਥਾਨ ‘ਤੇ ਪਹੁੰਚੇ ਥਾਣਾ ਸਦਰ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ 2 ਬੱਚੇ ਟਿਊਸ਼ਨ ਤੋਂ ਪੜ੍ਹ ਕੇ ਆ ਰਹੇ ਸਨ। ਜਿਨ੍ਹਾਂ ਦੀ ਬੱਸ ਨਾਲ ਟੱਕਰ ਹੋ ਗਈ। ਜਿਸ ਵਿੱਚ ਇਕ ਬੱਚੇ ਦੀ ਮੌਤ ਹੋ ਗਈ ਹੈ। ਫਿਲਹਾਲ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -