ਫਿਰੋਜ਼ਪੁਰ: ਪਿੰਡ ਪੀਰਾਂ ਵਾਲ਼ੇ ਤੋਂ ਹੀ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵਿਅਕਤੀ ਨੇ ਆਪਣੇ ਪਿੰਡ ਦੇ ਵਿਅਕਤੀਆਂ ਦੇ ਲਾਏ ਕੁੱਟਮਾਰ ਦੇ ਅਰੋਪ ਲਗਾਏ। ਪੀੜਤ ਵਿਅਕਤੀ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਲੜਾਈ ਹੋਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਹ ਸਾਡੇ ਘਰ ਦੀ ਜਗ੍ਹਾ ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਇਹਨਾਂ ਨਾਲ ਲੈਣ-ਦੇਣ ਦਾ ਰਾਜ਼ੀਨਾਮਾ ਹੋ ਗਿਆ ਹੈ। ਪਰਿਵਾਰਿਕ ਮੈੰਬਰਾਂ ਨੇ ਦਸਿਆ ਕਿ ਹੁਣ ਅਸੀਂ ਸੁੱਤੇ ਪਏ ਸੀ ਤੇ ਪਿੰਡ ਦੇ ਵਿਅਕਤੀਆਂ ਵੱਲੋਂ ਸਾਡੇ ਘਰ ਦਾਖਲ ਹੋ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੋਰਾਨ ਰੋੜੇ ਚਲਾਏ ਤੇ ਹਵਾਈ ਫਾਇਰ ਵੀ ਕੀਤੇ ਗਏ। ਪੀੜਤ ਪਰਿਵਾਰ ਨੇ ਦੱਸਿਆ ਕਿ ਸਾਡੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਮੈਂ ਤੇ ਮੇਰਾ ਲੜਕਾ ਜ਼ਖਮੀ ਹੋ ਗਏ। ਉਹਨਾਂ ਨੇ ਮੰਗ ਕੀਤੀ ਹੈ ਕਿ ਅਰੋਪੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਪੁਲਸ ਨਾਲ ਗੱਲਬਾਤ ਕੀਤੀ ਤਾਂ ਪੁਲਿਸ ਵੱਲੋਂ ਵੀ ਭਰੋਸਾ ਦਿੱਤਾ ਗਿਆ ਕਿ ਜਾਂਚ ਪੜਤਾਲ ਕਰ ਕੇ ਕਾਰਵਾਈ ਕੀਤੀ ਜਾਵੇਗੀ।
ਪੰਜਾਬ : ਸੁੱਤੇ ਪਏ ਪਰਿਵਾਰ ਤੇ ਵਿਅਕਤੀਆਂ ਨੇ ਚਲਾਈਆਂ ਇੱਟਾਂ-ਰੋੜੇ, ਸਮਾਨ ਦੀ ਕੀਤੀ ਭੰਨਤੋੜ, ਦੇਖੋਂ ਵੀਡਿਓ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -