Punjab Govt AD
HomeHimachalਪੰਜਾਬ : ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਏ ਰਾਜਾ ਵੜਿੰਗ ਤੇ ਹੋਰ ਕਾਂਗਰਸੀ...

ਪੰਜਾਬ : ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਏ ਰਾਜਾ ਵੜਿੰਗ ਤੇ ਹੋਰ ਕਾਂਗਰਸੀ ਆਗੂ, ਦੇਖੋ ਵੀਡਿਓ

WhatsApp Group Join Now
WhatsApp Channel Join Now

ਪੰਜਾਬ ਵਿੱਚ ਅਮਨ ਸ਼ਾਂਤੀ ਲਈ ਕੀਤੀ ਅਰਦਾਸ 

ਸ੍ਰੀ ਅਨੰਦਪੁਰ ਸਾਹਿਬ/ ਸੰਦੀਪ ਸ਼ਰਮਾ: ਹੋਲੇ ਮਹੱਲੇ ਮੌਕੇ ਕਾਗਰਸ ਦੀ ਲੀਡਰਸਿਪ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈ, ਜਿਹਨਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ  ਬਾਜਵਾ, ਅਮਰਿੰਦਰ ਸਿੰਘ ਰਾਜਾ ਵਡਿੰਗ, ਸਾਬਕਾ ਸਪੀਕਰ ਰਾਣਾ ਕਵਰਪਾਲ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਜ ਕੁਮਾਰ ਚਬੇਵਾਲ ਤੋ ਇਲਾਵਾ ਕਾਗਰਸੀ ਵਰਕਰ ਵੀ ਹਾਜਰ ਸਨ। ਇਸ ਮੋਕੇ ਤੇ  ਜਿੱਥੇ ਸਮੁੱਚੀ ਲੀਡਰਸ਼ਿਪ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ  ਕਰਦੇ ਹੌਏ ਕਿਹਾ ਕਿ  ਅੱਜ ਅਸੀਂ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਗੱਲ ਕਰਨੀ ਠੀਕ ਨਹੀਂ ਕਿਉਂਕਿ ਗੁਰੂ ਸਾਹਿਬ ਦੇ ਨਤਮਸਤਕ ਹੋਣ ਲਈ ਆਏ ਹਨ।

ਉਨਾਂ ਨੇ ਕਿਹ ਕਿ ਅੱਜ ਸਮੁੱਚੀ ਲੀਡਰਸ਼ਿਪ ਪੰਜਾਬ ਦੀ ਕਾਨੂੰਨ ਅਤੇ ਅਮਨ ਸ਼ਾਂਤੀ ਵਿਵਸਥਾ ਨੂੰ ਲੈ ਕੇ ਚਿੰਤਤ ਹਾਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕਰਨ ਆਏ ਹਾਂ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਅਤੇ ਆਪਸੀ ਭਾਈਚਾਰੇ ਨੂੰ ਬਹਾਲ ਰੱਖਿਆ ਜਾ ਸਕੇ, ਦੂਜੇ ਪਾਸੇ ਪੰਜਾਬ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ। ਇਸ ਮੌਕੇ ਰਾਜਾ ਵੜਿੰਗ ਨੇ ਪੱਤਰਕਾਰਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਮੱਤ ਦਿੱਤੀ ਹੈ ਕਿ ਜ਼ੁਲਮ ਸਹਿਣਾ ਵੀ ਪਾਪ ਹੈ ਉਸੇ ਤਰਜਤੇ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ  ਦਾ ਵਿਚਲਾ ਕੋਈ ਮਾੜਾ ਅਸਰ ਹੋਵੇ ਜਾਂ ਪੰਜਾਬ ਵਿਰੋਧੀ ਹੋਵੇ, ਉਸ ਦਾ ਡਟ ਕੇ ਮੁਕਾਬਲਾ ਕਰਨਾ ਸਾਡਾ ਪਹਿਲਾ ਤੇ ਮੁੱਢਲਾ ਫਰਜ਼ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਕੀ ਹਨ ਸਾਰੇ ਇਸ ਗੱਲ ਤੋਂ ਜਾਣੂ ਹਨ।  

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਨੇ ਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਨੇ ਕਿ ਪੰਜਾਬ ਚ ਸੁੱਖ ਸ਼ਾਂਤੀ ਬਣੀ ਰਹੇ ਉਹਨਾਂ ਨੇ ਕਿਹਾ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਰਾਜਨੀਤਿਕ ਦੀ ਗੱਲ ਨਾ ਕਰਕੇ ਸਿਰਫ ਪੰਜਾਬ ਦੀ ਸੁੱਖ-ਸ਼ਾਂਤੀ ਲਈ ਹੀ ਆਏ ਨੇ ਪਰ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਦੇ ਨਿਹੰਗ ਸਿੰਘ ਦੀ ਹੋਈ ਲੜਾਈ ਝਗੜੇ ਵਿੱਚ ਮੌਤ ਕਈ ਸਵਾਲ ਖੜੇ ਕਰਦੀ ਹੈ, ਕਿ ਸਾਨੂੰ ਗੁਰੂ ਸਾਹਿਬ ਦੀ ਮਰਿਆਦਾ ਨੂੰ ਮੰਨਦੇ ਹੋਏ ਹਨ ਇਹੋ ਜਿਹੀਆਂ ਘਟਨਾਵਾਂ ਤੋਂ ਬਚਣਾ ਚਾਹੀਦਾ ਹੈ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਹੋਲੇ-ਮਹੱਲੇ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕਰਦੇ ਨੇ ਇਹੋ ਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ ਨੇ ਹਾਲਾਂਕਿ ਉਨ੍ਹਾਂ ਕਿਹਾ ਕਿ ਰਾਜਨੀਤੀ ਕਾਫੀ ਕੁਝ ਗੱਲਾਂ ਨੇ ਜਿਸ ਤੇ ਕਿਹਾ ਜਾ ਸਕਦਾ ਹੈ ਪਰ ਅੱਜ ਸਮਾਂ ਨਹੀਂ ਹੈ ਕਿਉਂਕਿ ਗੁਰੂ ਸਾਹਿਬ ਦੇ ਰਾਜਨੀਤੀ ਉਤੇ ਟੀਕਾ ਟਿਪਣੀ ਕਰਨੀ ਉਹ ਸਹੀ ਨਹੀਂ ਮੰਨਦੇ । 

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -