ਪੰਜਾਬ: ਹੌਜ਼ਰੀ ਕਾਰੋਬਾਰੀ ਦਾ ਹਾਲ ਜਾਨਣ DMC ਪਹੁੰਚੇ ਸੁਖਬੀਰ ਬਾਦਲ, ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ, ਦੇਖੋ ਵੀਡੀਓ

ਪੰਜਾਬ: ਹੌਜ਼ਰੀ ਕਾਰੋਬਾਰੀ ਦਾ ਹਾਲ ਜਾਨਣ DMC ਪਹੁੰਚੇ ਸੁਖਬੀਰ ਬਾਦਲ, ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ, ਦੇਖੋ ਵੀਡੀਓ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਜ ਸ਼ਰਾਰਤੀ ਅਨਸਰਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼ ਚ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਕੱਪੜਾ ਕਾਰੋਬਾਰੀ ਦਾ ਹਾਲ ਜਾਨਣ ਲਈ  ਡੀਐਮਸੀ ਹਸਪਤਾਲ ਚ ਪੁਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ 'ਤੇ ਸਵਾਲ ਵੀ ਚੁਕੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੈ। ਉਹਨਾਂ  ਕਿਹਾ ਕਿ ਪੰਜਾਬ ਦੀ ਸਰਕਾਰ ਨਹੀਂ ਬਲਕਿ ਗੈਂਗਸਟਰ ਫੈਸਲਾ ਕਰਦੇ ਹਨ ਕਿ ਕਿਸ ਵਪਾਰੀਆਂ ਦਾ ਕੀ ਕਰਨਾ ਹੈ ਅਤੇ ਉਸ ਤੋਂ ਕਿੰਨੀ ਫਰੋਤੀ ਮੰਗਣੀ ਹੈ। ਉਨਾਂ ਕਿਹਾ ਲੁਧਿਆਣੇ ਦਾ ਪੁਲਿਸ ਕਮਿਸ਼ਨਰ ਸਟੇਜਾਂ ਤੇ ਭੰਗੜੇ ਪਾ ਰਿਹਾ ਹੈ ਜਿਸ ਕਰਕੇ ਲੁਧਿਆਣੇ ਦੀ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਸ਼ਰਮਾਈ ਹੋਈ ਹੈ। ਅਜਿਹੇ ਹਾਲਾਤ ਵਿੱਚ ਵਪਾਰੀ ਦੂਜੇ ਸੂਬਿਆਂ ਵਿੱਚ ਨਿਵੇਸ਼ ਕਰਨ ਲਈ ਸੋਚ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਕੋਈ  ਫਿਕਰ ਨਹੀਂ ਹੈ ਮਗਰ ਪੰਜਾਬ ਦੇ ਡੀਜੇਪੀ ਪੰਜਾਬ ਪੁਲਿਸ ਦੇ ਮੁਖੀ ਹੋਣ ਦੇ ਨਾਤੇ ਪੰਜਾਬ ਦੀ ਫਿਕਰ ਕਰਨੀ ਚਾਹੀਦੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਹੁਣ ਛੋਟੇ ਵਪਾਰੀਆਂ ਦੇ ਕਾਰੋਬਾਰਾਂ ਤੇ ਕਬਜ਼ੇ ਕਰ ਰਹੇ ਹਨ। ਅਜਿਹੇ ਸਮੇ ਵਿੱਚ ਪੰਜਾਬ ਦੇ ਸਾਰੇ ਹੀ ਲੋਕਾਂ ਨੂੰ ਇਕੱਠੇ ਹੋਣ ਦੀ ਲੋੜ ਹੈ।