Girl in a jacket
HomeHimachalਪੰਜਾਬ : ਅਵਾਰਾ ਕੁੱਤਿਆਂ ਦੀ ਦਹਿਸ਼ਤ,12 ਘੰਟਿਆਂ ਦੌਰਾਨ 8 ਨੂੰ ਵੱਡਿਆ, ਦੇਖੋ...

ਪੰਜਾਬ : ਅਵਾਰਾ ਕੁੱਤਿਆਂ ਦੀ ਦਹਿਸ਼ਤ,12 ਘੰਟਿਆਂ ਦੌਰਾਨ 8 ਨੂੰ ਵੱਡਿਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਬਟਾਲਾ : ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਮੁੜ ਤੋਂ ਵਧਣ ਲੱਗ ਪਈ ਹੈ। ਇਨ੍ਹਾਂ ਆਵਾਰਾ ਕੁੱਤਿਆਂ ਵੱਲੋਂ ਦੋ ਵੱਖ ਵੱਖ ਘਟਨਾਵਾਂ ਵਿੱਚ 8 ਵਿਅਕਤੀਆਂ ਨੂੰ ਵੱਢ ਕੇ ਜ਼ਖਮੀ ਕੀਤਾ ਹੈ ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਪਹਿਲੀ ਘਟਨਾ ਸ਼ਹਿਰ ਦੇ ਬਹਿਰਾਮਪੁਰ ਰੋਡ ਸਥਿਤ ਹੈਲਥ ਕਲੱਬ ਵਾਲੀ ਗਲੀ ਵਿਖੇ ਹੋਈ ਜਿਥੇ ਕੱਲ ਸ਼ਾਮ 6 ਵਜੇ ਦੇ ਕਰੀਬ ਚਾਰ ਅਵਾਰਾ ਕੁੱਤਿਆਂ ਦੇ ਝੁੰਡ ਨੇ ਗਲੀ ਵਿੱਚੋਂ ਗੁਜ਼ਰਦੇ ਕਈ ਲੋਕਾਂ ਤੇ ਹਮਲਾ ਕੀਤਾ। ਕੁੱਤਿਆਂ ਦੇ ਇਸ ਹਮਲੇ ਦੌਰਾਨ 6 ‌ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ ਜਿਨ੍ਹਾਂ ਵਿਚ ਇਕ ਔਰਤ ਤੇ ਇੱਕ ਤਿੰਨ ਸਾਲ ਦਾ ਮਾਸੂਮ ਬੱਚਾ ਵੀ ਸ਼ਾਮਲ ਹਨ।

ਦੂਸਰੀ ਘਟਨਾ ਵਿੱਚ ਸਵੇਰੇ ਤੜਕਸਾਰ ਜੇਲ੍ਹ ਰੋਡ ਤੇ ਸੈਰ ਕਰ ਰਹੇ ਸ਼ਹਿਰ ਦੇ ਇਕ ਵਿਅਕਤੀ ਤੇ ਅਵਾਰਾ ਕੁੱਤਿਆਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਦੋਂ ਉਥੇ ਗੈਰਜ ਵਿੱਚੋ ਆਪਣੀ ਕਾਰ ਲੈਣ ਆਏ ਰੇਲਵੇ ਰੋਡ ਤੇ ਰਹਿਣ ਵਾਲੇ ਐਡਵੋਕੇਟ ਹਰਪਾਲ ਸਿੰਘ ‌ ਨੇ ਵੇਖਿਆ ਤਾਂ ਉਨ੍ਹਾਂ ਨੇ ਅੱਗੇ ਆ ਕੇ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕੁੱਤੇ ਉਨ੍ਹਾਂ ਦੇ ਪਿੱਛੇ ਵੀ ਪੈ ਗਏ ਅਤੇ ਉਹਨਾਂ ਦੇ ਵੀ ਦੰਦ ਲਗਾ ਦਿੱਤੇ। ਐਡਵੋਕੇਟ ਹਰਪਾਲ ਸਿੰਘ ਇਸ ਦੀ ਸ਼ਿਕਾਇਤ ਪੱਤਰ ਲਿਖ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਵੀ ਕੀਤੀ ਹੈ।

ਦੱਸ ਦੇਈਏ ਕਿ ਸਾਲ ਭਰ ਪਹਿਲਾਂ ਨਗਰ ਕੌਂਸਲ ਵੱਲੋਂ ਸ਼ੁਰੂ ਕੀਤੀ ਗਈ ਅਵਾਰਾ ਕੁੱਤਿਆਂ ਦੀ ਨਸਬੰਦੀ ਦੀ ਕਾਰਵਾਈ ਦਾ ਕੋਈ ਸਿੱਟਾ ਨਿਕਲਦਾ ਨਜ਼ਰ ਨਹੀਂ ਆਇਆ। ਉਸ ਸਮੇਂ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਅਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਕਰਨ ਦੇ ਦਾਅਵੇ ਕੀਤੇ ਗਏ ਸਨ ਅਤੇ ਨਸਬੰਦੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਫਿਰ ਤੋਂ ਸੜਕ ਤੇ ਛੱਡ ਦਿੱਤਾ ਗਿਆ ਸੀ ਪਰ ਅਵਾਰਾ ਕੁੱਤਿਆਂ ਦੀ ਗਿਣਤੀ ਸ਼ਹਿਰ ਵਿੱਚ ਦਿਨ-ਬ -ਦਿਨ ਵਧਦੀ ਜਾ ਰਹੀ ਹੈ। ਸ਼ਹਿਰ ਦੇ ਲਗਭਗ ਹਰ ਇਲਾਕੇ ਵਿਚ ਕੁੱਤੇ ਝੁੰਡ ਬਣਾ ਕੇ ਘੁੰਮਦੇ ਨਜ਼ਰ ਆਉਂਦੇ ਹਨ। ਦੂਜੇ ਪਾਸੇ ਸ਼ਹਿਰ ਵਿਚ ਰੈਬੀਜ ਦੇ ਇੰਜੈਕਸ਼ਨ ਕੁੱਤਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਪ੍ਰਾਈਵੇਟ ਦੁਕਾਨਾਂ ਤੋਂ ਲੈ ਕੇ ਲਗਵਾਉਣੇ ਪੈਂਦੇ ਹਨ ਕਿਉਂਕਿ ਸਿਵਲ ਹਸਪਤਾਲ ਬੱਬਰੀ ਸ਼ਹਿਰ ਤੋਂ ਲੱਗਭਗ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -