ਬਟਾਲਾ : ਜਿਲੇ ਦੇ ਹਲਕਾ ਦੀਨਾਨਗਰ ਦੇ ਨੇੜਲੇ ਪਿੰਡ ਮੁੰਨਣਾਵਾਲੀ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਭੇਦ-ਭਰੇ ਹਾਲਾਤਾਂ ਵਿੱਚ ਕਾਰ ਵਿਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਵਾਸੀ ਮੁੰਨਣਾਵਾਲੀ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਵਿੱਚ ਬਣੀ ਹਵੇਲੀ ਵਿੱਚ ਸੌਂ ਗਿਆ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਸਵੇਰੇ ਤੜਕਸਾਰ ਕਿਸੇ ਨੇ ਸੂਚਿਤ ਕੀਤਾ ਕਿ ਉਹਨਾਂ ਦੀ ਗੱਡੀ ਪਿੰਡ ਦੋਦਵਾ ਰੋਡ ਤੇ ਖੜੀ ਹੈ, ਜਦ ਅਸੀਂ ਜਾ ਕੇ ਵੇਖਿਆ ਤਾਂ ਰਮਿੰਦਰ ਸਿੰਘ ਦੀ ਲਾਸ਼ ਗੱਡੀ ਵਿੱਚ ਪਈ ਹੋਈ ਸੀ। ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਮੌਕੇ ਏ.ਐਸ.ਪੀ. ਦੀਨਾਨਗਰ ਆਦਿਤਿਆ ਵਾਰੀਅਰ ਨੇ ਦੱਸਿਆ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ।
ਪੰਜਾਬ : ਭੇਦ-ਭਰੇ ਹਾਲਾਤਾਂ ਵਿੱਚ ਮਿਲੀ ਵਿਅਕਤੀ ਦੀ ਲਾਸ਼, ਦੇਖੋ ਵੀਡਿਓ
Disclaimer
All news on Encounter India are computer generated and provided by third party sources, so read and verify carefully. Encounter India will not be responsible for any issues.
- Advertisement -
- Advertisement -
- Advertisement -