Girl in a jacket
HomePunjabLudhianaਪੰਜਾਬ: ਨਬਾਲਿਗ ਲੜਕੀਆਂ ਦੇ ਲਾਪਤਾ ਹੋਣ ਦਾ ਮਾਮਲਾ, ਪਰਿਵਾਰ ਨੇ ਪੁਲਿਸ...

ਪੰਜਾਬ: ਨਬਾਲਿਗ ਲੜਕੀਆਂ ਦੇ ਲਾਪਤਾ ਹੋਣ ਦਾ ਮਾਮਲਾ, ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਕੀਤੀ ਮੰਗ, ਦੇਖੋ ਵੀਡਿਓ

WhatsApp Group Join Now
WhatsApp Channel Join Now

ਲੁਧਿਆਣਾ : ਗੈਸਪੂਰਾ ਸਥਿਤ ਲਛਮੀ ਨਗਰ ਇਲਾਕੇ ਚੋਂ ਪਿਛਲੇ 4 ਦਸੰਬਰ ਤੋਂ 2 ਨਬਾਲਿਗ ਲੜਕੀਆਂ ਲਾਪਤਾ ਹਨ।ਜਿਨਾਂ ਦਾ ਅੱਜ ਤੱਕ ਕੋਈ ਪਤਾ ਨਹੀਂ ਚੱਲ ਸਕਿਆ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਇਲਾਕੇ ਦੇ ਹੀ ਇੱਕ ਵਿਅਕਤੀ ਉੱਪਰ ਸ਼ੱਕ ਜਾਹਿਰ ਕੀਤਾ ਹੈ। ਉਹਨਾਂ ਨੇ ਉਸ ਵਿਅਕਤੀ ਦਾ ਨਾਮ ਲੈਂਦੇ ਹੋਏ ਕਿਹਾ ਕਿ ਉਸ ਵਿਅਕਤੀ ਵੱਲੋਂ ਉਹਨਾਂ ਨੂੰ ਪਿਛਲੇ ਦਿਨੀ ਧਮਕੀ ਵੀ ਦਿੱਤੀ ਗਈ ਸੀ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਬੱਚਿਆਂ ਨੂੰ ਸਹੀ ਸਲਾਮਤ ਲੱਭਣ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਿਵਾਰਿਕ ਮੈਂਬਰ ਨੇ ਕਿਹਾ ਕਿ ਉਹਨਾਂ ਦੀਆਂ 2 ਨਬਾਲਗ ਬੱਚੀਆਂ 4 ਦਸੰਬਰ ਨੂੰ ਸਕੂਲ ਗਈਆਂ ਸਨ।

ਮਗਰ ਨਾ ਤਾਂ ਉਹ ਸਕੂਲ ਪਹੁੰਚਿਆ ਹਨ ਅਤੇ ਨਾ ਹੀ ਘਰ ਵਾਪਸ ਆਈਆਂ ਹਨ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਕਾਫੀ ਭਾਲ ਕੀਤੀ, ਪਰ ਉਹ ਨਹੀਂ ਲੱਭ ਸਕਿਆ ਹਨ। ਉਹਨਾਂ ਨੇ ਸਬੰਧਤ ਥਾਣੇ ਵਿੱਚ ਸ਼ਿਕਾਇਤ ਵੀ ਦਿੱਤੀ ਹੈ ਮਗਰ ਪੁਲਿਸ ਵੱਲੋਂ ਅੱਜ ਤੱਕ ਉਹਨਾਂ ਬੱਚਿਆਂ ਦੀ ਭਾਲ ਨਹੀਂ ਕੀਤੀ ਗਈ। ਉਹਨਾਂ ਨੇ ਇਲਾਕੇ ਦੇ ਇੱਕ ਸ਼ੇਰੂ ਨਾਮਦੇਵ ਵਿਅਕਤੀ ਉੱਪਰ ਵੀ ਸ਼ੱਕ ਜਤਾਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਤੋਂ ਜਲਦ ਇਹਨਾਂ ਬੱਚਿਆਂ ਨੂੰ ਸਹੀ ਸਲਾਮਤ ਲੱਭਣ ਦੀ ਮੰਗ ਕੀਤੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -