ਸ਼੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ: ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਆਦਰਸ਼ ਸੀਨੀ. ਸੈਕੰ. ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਭਰਵੇ ਤੇ ਪ੍ਰਭਾਵਸ਼ਾਲੀ ਸਮਾਰੋਹ ਮੌਕੇ ਸਰਕਾਰੀ ਸਕੂਲਾਂ ਨੂੰ 33 ਡੈਸਕਟਾਪ ਕੰਪਿਊਟਰ ਦਿੱਤੇ ਅਤੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਕੇ. ਯਾਨ ਦੀ ਸਹੂਲਤ ਮਿਲੇਗੀ। ਸਰਕਾਰੀ ਸਕੂਲਾਂ ਨੂੰ ਸੈਨੀਟੇਸ਼ਨ ਲਈ ਫੰਡ, ਸੁਰੱਖਿਆ ਗਾਰਡ ਅਤੇ ਵਿਦਿਆਰਥੀਆਂ ਲਈ ਟ੍ਰਾਸਪੋਰਟ ਦੀ ਸੁਵਿਧਾਂ ਮਿਲੇਗੀ। ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਆਪਕ ਵਿਕਾਸ ਕੀਤਾ ਜਾਵੇਗਾ, ਸਾਰੇ ਪੰਜਾਬ ਦੇ ਸਕੂਲ ਆਂਫ ਐਮੀਨੈਂਸ ਇੱਕ ਤਰਾਂ ਦੀ ਦਿੱਖਣ ਵਾਲੇ ਹੋਣਗੇ, ਜਿੱਥੇ ਲਿਫਟ ਦੀ ਸਹੂਲਤ ਹੋਵੇਗੀ। ਮਾਸਟਰ ਕੇਡਰ ਅਤੇ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਹੋਵੇਗੀ। ਸਰਕਾਰੀ ਸਕੂਲਾਂ ਵਿੱਚ ਇਸ ਵਾਰ ਵਿਦਿਆਰਥੀਆਂ ਨੂੰ ਵਰਦੀਆਂ ਤੇ ਕਿਤਾਬਾਂ ਸਮੇਂ ਸਿਰ ਪਹੁੰਚਾਈਆਂ ਗਈਆਂ ਹਨ, 10+2 ਤੱਕ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਵੀ ਇਹ ਸਹੂਲਤ ਮਿਲੇਗੀ।
ਮੰਤਰੀ ਨੇ ਕਿਹਾ ਕਿ ਸਰਕਾਰੀ ਆਦਰਸ਼ ਸਕੂਲ ਨੂੰ ਜਲਦੀ 80 ਲੱਖ ਦੀ ਗ੍ਰਾਟ ਭੇਜੀ ਜਾਵੇਗੀ, ਜਿਸ ਵਿਚੋਂ 17.5 ਲੱਖ ਰੁਪਏ ਨਾਲ ਸਕੂਲ ਦੀ ਚਾਰਦੀਵਾਰੀ ਕੀਤੀ ਜਾਵੇਗੀ ਤੇ ਬਾਕੀ ਰਾਸ਼ੀ ਸਕੂਲ ਦੇ ਵਿਕਾਸ ਲਈ ਵਰਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 32 ਹੋਰ ਸਕੂਲਾਂ ਨੂੰ ਪ੍ਰਤੀ ਸਕੂਲ 40 ਲੱਖ ਰੁਪਏ ਦਿੱਤੇ ਜਾਣਗੇ, ਨੰਗਲ ਅਤੇ ਕੀਰਤਪੁਰ ਸਾਹਿਬ ਦੇ ਸਕੂਲਾਂ ਨੂੰ 5-5 ਕਰੋੜ ਰੁਪਏ ਦੇ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਸਕੂਲਾਂ ਵਿੱਚ ਸੈਨੀਟੇਸ਼ਨ ਦੀ ਵਿਵਸਥਾ ਅਸੀ ਕਰ ਰਹੇ ਹਾਂ।
ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਤੇ ਆਧੁਨਿਕ ਸਹੂਲਤਾਂ ਨਾਲ ਇਹ ਸਕੂਲ ਲੈਂਸ ਹੋ ਰਹੇ ਹਨ। ਮੰਤਰੀ ਸਕੂਲ ਆਂਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ ਸੀਨੀਅਰ ਕਲਾਸਾ ਦੇ ਵਿਦਿਆਰਥੀਆਂ ਦੀ ਲਗਾਤਾਰ ਕੀਤੀ ਜਾ ਰਹੀ ਮੋਨੀਟਰਿੰਗ ਦੀ ਰੋਜ਼ਾਨਾ ਅਧਿਆਪਕਾਂ, ਸਕੂਲ ਮੁਖੀਆਂ, ਜਿਲ੍ਹਾਂ ਸਿੱਖਿਆ ਅਧਿਕਾਰੀਆਂ ਨਾਲ ਸਮੀਖਿਆ ਕਰਦੇ ਹਨ। ਚੱਲ ਰਹੇ ਸਮਰ ਕੈਂਪ ਬਾਰੇ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਜਿਲ੍ਹਾ ਅਧਿਕਾਰੀਆਂ ਨੂੰ ਵੱਖ ਵੱਖ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨਾਲ ਵਿਚਾਰ ਵਟਾਦਰਾ ਕਰਕੇ ਉਨ੍ਹਾਂ ਲਈ ਪ੍ਰੇਰਨਾ ਸ੍ਰੋਤ ਬਣਨ ਦੀ ਅਪੀਲ ਕੀਤੀ।