Punjab Govt Advertisement
HomePunjabMuktsarਪੰਜਾਬ : ਨਸ਼ਾ ਤਸਕਰ ਦੀ 57 ਲੱਖ 50 ਹਜ਼ਾਰ ਰੁਪਏ ਦੀ ਪ੍ਰਾਪਰਟੀ...

ਪੰਜਾਬ : ਨਸ਼ਾ ਤਸਕਰ ਦੀ 57 ਲੱਖ 50 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਦੇਖੋ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਮੁਕਤਸਰ ਸਾਹਿਬ : ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਐਸ.ਆਈ ਵਰੁਨ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਇਸ ਮੋਕੇ ਸ.ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮੰਨਜੂਰਾ ਦੇਵੀ ਪਤਨੀ ਰਸੀਦ ਖਾਨ ਵਾਸੀ ਆਦਰਸ਼ ਨਗਰ ਸ੍ਰੀ ਮੁਕਤਸਰ ਸਾਹਿਬ , ਜਿਸ ਦੇ ਖਿਲਾਫ ਮੁਕੱਦਮਾ ਨੰਬਰ 63 ਮਿਤੀ 09.05.2015 ਅ/ਧ 21/22/61 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਹੈ। ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਦਾ ਨਸ਼ਾ ਬ੍ਰਾਮਦ ਹੋਈਆ ਸੀ।

ਮੰਨਜੂਰਾ ਦੇਵੀ ਪਤਨੀ ਰਸੀਦ ਖਾਨ ਵਾਸੀ ਆਦਰਸ਼ ਨਗਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਪ੍ਰਾਪਰਟੀ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 57 ਲੱਖ 50 ਹਜਾਰ ਰੁਪਏ ਬਣਦੀ ਹੈ। ਜਿਸ ਦੀ ਅਟੈਚਮੈਂਟ ਲਈ 68 ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗੀ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਡੀ.ਐਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt Advertisement

Latest News

- Advertisement -
- Advertisement -