ਫਿਰੋਜ਼ਪੁਰ: ਸ਼ਹੀਦ ਸਾਡੇ ਲਈ ਪ੍ਰੇਰਨਾ ਸਰੋਤ ਹਨ ਅਤੇ ਇਨ੍ਹਾਂ ਤੋਂ ਸੇਧ ਲੈ ਕੇ ਹੀ ਅਸੀਂ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੋ ਸਕਦੇ ਹਾਂ ਤੇ ਉਨ੍ਹਾਂ ਦੇ ਸੁਪਨਿਆਂ ਦਾ ਸਮਾਜ ਸਿਰਜ ਸਕਦੇ ਹਾਂ। ਸਾਨੂੰ ਸ਼ਹੀਦਾਂ ਵੱਲੋਂ ਦਿਖਾਏ ਗਏ ਰਸਤੇ ਤੇ ਹਮੇਸ਼ਾ ਚੱਲਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਝਾਰਖੰਡ ਵਿਧਾਨ ਸਭਾ ਦੀ “ਨਿਵੇਦਨ ਕਮੇਟੀ” ਦੇ ਚੇਅਰਮੈਨ ਸ੍ਰੀ ਓਮਾ ਸ਼ੰਕਰ ੲਕੇਲਾ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ “ਨਿਵੇਦਨ ਕਮੇਟੀ” ਦੇ ਮੈਂਬਰ ਸ੍ਰੀ ਮੰਗਲ ਕਾਲੰਦੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪੰਜਾਬ: ਝਾਰਖੰਡ ਵਿਧਾਨ ਸਭਾ ਦੀ “ਨਿਵੇਦਨ ਕਮੇਟੀ” ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਦਾ ਦੌਰਾ ਕੀਤਾ, ਦੇਖੋ ਵੀਡਿਓ
ਸ੍ਰੀ ਓਮਾ ਸ਼ੰਕਰ ੲਕੇਲਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋਂ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ ਗਈ ਅਤੇ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਾ ਦਿੱਤੀ ਗਈ। ਸਾਨੂੰ ਆਪਣੇ ਦਿਲਾਂ ਵਿੱਚ ਹਮੇਸ਼ਾ ਉਨ੍ਹਾਂ ਪ੍ਰਤੀ ਸਤਿਕਾਰ ਰੱਖਣਾ ਚਾਹੀਦਾ ਹੈ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਦੇਸ਼ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਫ਼ੈਨ ਹਨ ਅਤੇ ਆਪਣੀ ਵਿਧਾਨ ਸਭਾ ਵਿੱਚ 23 ਮਾਰਚ ਨੂੰ ਉਨ੍ਹਾਂ ਬਾਰੇ ਜ਼ਰੂਰ ਭਾਸ਼ਣ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਾਲ 2011-12 ਦਰਿਮਆਨ ਵੀ ਇੱਥੇ ਆਏ ਸਨ ਅਤੇ ਇਸ ਸ਼ਹੀਦਾਂ ਦੀ ਇਸ ਧਰਤੀ ਤੇ ਆ ਉਨ੍ਹਾਂ ਨੂੰ ਵਧੀਆ ਲੱਗਦਾ ਹੈ।
ਇਸ ਮੌਕੇ ਨਾਇਬ ਤਹਿਸੀਲਦਾਰ ਮਮਦੋਟ ਵਿਜੈ ਬਹਿਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਸਿੰਘ ਸੰਧਾ ਹਾਜ਼ਰ ਸਨ।
