ਸ਼੍ਰੀ ਆਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਸ਼੍ਰੀ ਆਨੰਦਪੁਰ ਹਾਇਡਲ ਚੈਨਲ ਵਿੱਚ ਨੰਗਲ ਵਿੱਖੇ ਇੱਕ ਮਹਿਲਾ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿਲਾ ਵੱਲੋ ਨੰਗਲ ਤੋਂ ਸੁਰੂ ਹੁੰਦੀ ਆਨੰਦਪੁਰ ਹਾਇਡਲ ਚੈਨਲ ਨਹਿਰ ਦੇ ਵਿੱਚ ਛਾਲ ਮਾਰ ਦਿੱਤੀ ਜਾਂਦੀ ਹੈ। ਜਿਸ ਨੂੰ ਦੇਖਕੇ ਇਲਾਕਾ ਵਾਸੀ ਨਹਿਰ ਦੇ ਆਲੇ ਦੁਆਲੇ ਇਕੱਠੇ ਹੋ ਗਏ ਅਤੇ ਦੇਖਦੇ ਦੇਖਦੇ ਕੁਝ ਵਿਅਕਤੀ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਨਹਿਰ ਵਿਚੋਂ ਮਹਿਲਾ ਨੂੰ ਬਾਹਰ ਕੱਢ ਲਿਆ।
ਜਿਸ ਨੂੰ ਪੁਲਿਸ ਦੀ ਸਹਾਇਤਾ ਦੇ ਨਾਲ ਸਿਵਲ ਹਸਪਤਾਲ ਜੇਰੇ ਇਲਾਜ ਲਈ ਭੇਜਿਆ ਗਿਆ ਹੈ। ਜਿੱਥੇ ਡਾਕਟਰਾਂ ਵੱਲੋਂ ਜਾਂਚ ਤੋਂ ਬਾਅਦ ਮਹਿਲਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਹਾਲਾਂਕਿ ਇਸ ਮਹਿਲਾ ਦੀ ਪਹਿਚਾਣ ਨਹੀਂ ਹੋ ਪਾਈ ਹੈ। ਜਿਸ ਨੂੰ ਲੇਕੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
