ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ – ਪੰਜਾਬ ਚ ਪਿਛਲੇ ਕੂਛ ਦਿਨਾਂ ਤੋ ਬਾਰਿਸ਼ ਨਾਲ ਬਹੁਤ ਨੁਕਸਾਨ ਹੋ ਰਿਹਾ ਹੈ। ਲੋਕਾਂ ਦੇ ਘਰ ਪਾਣੀ ਚ ਡੂਬ ਗਏ। ਲੋਕ ਸੜਕਾਂ ਤੇ ਰਹਿਣ ਨੂੰ ਮਜਬੂਰ ਹਨ। ਇਨਸਾਨਾਂ ਅਤੇ ਪਸ਼ੂਆਂ ਦਾ ਜੀਵਨ ਬੇਹਾਲ ਹੋ ਗਇਆ ਹੈ। ਮਾਮਲਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਇਆ ਹੈ।
ਜੋ ਤਸਵੀਰਾਂ ਤੁਸੀਂ ਦੇਖ ਰਹੇ ਹੋ, ਸ਼੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਦਬੂੜ ਦੀਆਂ ਹਨ, ਭਾਰੀ ਬਾਰਿਸ਼ ਤੋਂ ਬਾਅਦ ਪਿੰਡ ‘ਚੋਂ ਲੰਘਦੀ ਖੱਡ ‘ਚ ਭਾਰੀ ਮਾਤਰਾ ‘ਚ ਪਾਣੀ ਭਰ ਜਾਣ ਕਾਰਨ ਪਿੰਡ ਨੇ ਇਕ ਟਾਪੂ ਦਾ ਰੂਪ ਧਾਰਨ ਕਰ ਲਿਆ। ਇਸ ਰਸਤੇ ‘ਤੇ ਆਵਾਜਾਈ ਠੱਪ ਹੋ ਗਈ। ਜਾਮ ਲੱਗ ਗਿਆ ਅਤੇ ਲੋਕਾਂ ਨੂੰ ਪਾਣੀ ਦੇ ਘੱਟਣ ਲਈ ਘੰਟਿਆਂਬੱਧੀ ਇੰਤਜ਼ਾਰ ਕਰਨਾ ਪਿਆ।