Girl in a jacket
HomeHimachalਪੰਜਾਬ : ਟਰੱਕ-ਟਰਾਲਾ ਸੜ ਕੇ ਹੋਇਆ ਸੁਆਹ, ਬਾਲ-ਬਾਲ ਬਚਿਆ ਚਾਲਕ, ਦੇਖੋਂ ਵੀਡਿਓ

ਪੰਜਾਬ : ਟਰੱਕ-ਟਰਾਲਾ ਸੜ ਕੇ ਹੋਇਆ ਸੁਆਹ, ਬਾਲ-ਬਾਲ ਬਚਿਆ ਚਾਲਕ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ/ਸੰਦੀਪ ਸ਼ਰਮਾ : ਕੀਰਤਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਦੇਹਣੀ ਵਿਖੇ ਅੱਜ ਤੜਕਸਾਰ ਕਰੀਬ 4 ਵਜੇ ਇਕ ਟਰੱਕ-ਟਰਾਲੇ ਦੇ ਟਾਇਰਾਂ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਭਿਆਨਕ ਰੂਪ ਧਾਰਨ ਕਰ ਗਈ। ਇਸ ਦੌਰਾਣ ਟਰਾਲੇ ਤੇ ਲੋੜ ਹੈਡਰੇ ਸਮੇਤ ਟਰੱਕ ਟਰਾਲਾ ਸੜ ਕੇ ਸੁਆਹ ਹੋ ਗਿਆ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਟਰੱਕ ਚਾਲਕ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਦੇ ਮਨਾਲੀ ਲਾਗਿਓ ਹੈਡਰਾ ਲੋਡ ਕਰਕੇ ਭਰਤਗੜ੍ਹ ਨੂੰ ਆ ਰਿਹਾ ਸੀ। ਇਸ ਦੌਰਾਣ ਤੇ ਉਹ ਪਿੰਡ ਦੇਹਣੀ ਲਾਗੇ ਆਪਣਾ ਟ੍ਰੱਕ ਸੜਕ ਕਿਨਾਰੇ ਖੜਾ ਕਰਕੇ ਟਰੈਕ ਦੇ ਅੰਦਰ ਸੌਂ ਗਿਆ। ਕੁਝ ਦੇਰ ਬਾਅਦ ਉਸ ਨੂੰ ਟਰੱਕ ਡਰਾਈਵਰਾਂ ਅਤੇ ਰਾਹਗੀਰਾਂ ਨੇ ਉਠਾਇਆ ਤੇ ਦੱਸਿਆ ਕਿ ਤੇਰੇ ਟਰੱਕ ਦੇ ਪਿਛਲੇ ਟਾਇਰਾਂ ਨੂੰ ਅੱਗ ਲੱਗੀ ਹੋਈ ਹੈ।

ਇਸ ਹਾਦਸੇ ਦੇ ਰਾਹਗੀਰ ਅਤੇ ਟਰੱਕ ਡਰਾਈਵਰ ਨਾ ਉਠਾਂਦੇ ਦਾ ਵੱਡਾ ਹਾਦਸਾ ਹੋ ਸਕਦਾ ਸੀ। ਉਨ੍ਹਾਂ ਦੱਸਿਆ ਕਿ ਮੌਕੇ ਤੇ ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵਾਰ-ਵਾਰ ਫੋਨ ਕਰਨ ਤੋਂ ਬਾਅਦ ਵੀ ਉਕਤ ਫਾਇਰ ਬ੍ਰਿਗੇਡ ਗੱਡੀਆਂ ਕਰੀਬ ਡੇਢ ਘੰਟਾ ਉਡੀਕ ਕਰਨ ਉਪਰੰਤ ਪਹੁੰਚੀਆਂ। ਇਨੇ ਟਾਈਮ ਨੂੰ ਦੋਵੇਂ ਵਹੀਕਲ ਸੜਕੇ ਸੁਆਹ ਹੋ ਚੁੱਕੇ ਸੀ। ਇਸ ਮੌਕੇ ਸਥਾਨਕ ਪਿੰਡ ਮੋੜਾ ਦੇ ਸਾਬਕਾ ਪੰਚ ਹਰਬੰਸ ਸਿੰਘ ਨੇ ਕਿਹਾ ਕਿ ਅਜਿਹੇ ਹਾਦਸੇ ਕਈ ਵਾਰ ਵਾਪਰ ਚੁੱਕੇ ਹਨ ਅਤੇ ਇਲਾਕੇ ਦੇ ਲੋਕ ਸਮੇਂ-ਸਮੇਂ ਦੀਆਂ ਸਰਕਾਰਾਂ ਤੋਂ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਫਾਇਰ ਬ੍ਰਿਗੇਡ ਗੱਡੀ ਖੜ੍ਹੀ ਕਰਨੀ ਦੀ ਮੰਗ ਕਰ ਚੁੱਕੇ ਹਨ। ਪਰ ਹਾਲੇ ਤੱਕ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇ ਮੌਕੇ ਤੇ ਫਾਇਰ ਬ੍ਰਿਗੇਡ ਗੱਡੀ ਪਹੁੰਚ ਜਾਂਦੀ ਤਾਂ ਸ਼ਾਇਦ ਲੱਖਾਂ ਰੁਪਏ ਦਾ ਨੁਕਸਾਨ ਹੋਣ ਤੋਂ ਬਚ ਜਾਂਦਾ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -