ਅੰਮ੍ਰਿਤਸਰ : ਪੰਜਾਬ ‘ਚ ਆਏ ਦਿਨ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀ ਰਹੀਆਂ ਹਨ। ਹਰ ਰੋਜ਼ ਹੋ ਰਹੀਆਂ ਲੁੱਟਾਂ ਖੋਹਾਂ ਦੇ ਨਾਲ ਲੋਕਾਂ ‘ਚ ਡਰ ਦਾ ਮਾਹੌਲ ਪੈਦਾ ਹੁੰਦਾ ਹੈ। ਚੋਰਾਂ ਦੇ ਹੌਂਸਲੇ ਐਨੇ ਬੁਲੰਦ ਹੋ ਗਏ ਹਨ ਕਿ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਤਾਜ਼ਾ ਮਾਮਲਾ ਹੈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦਾ ਜਿੱਥੇ ਕਿ ਇੱਕ ਵਪਾਰੀ ਕੋਲੋਂ ਇੱਕ ਲੁਟੇਰੇ ਵੱਲੋਂ ਪਿਸਤੌਲ ਦੇ ਬੱਲ ਤੇ ਗੱਡੀ ਅਤੇ ਪੈਸੇ ਲੁੱਟ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਵਪਾਰੀ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰੈਸ ਕਾਨਫਰੰਸ ਕਰਕੇ ਇਸਦੀ ਸਾਰੀ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਕਿਸ ਤਰ੍ਹਾਂ ਉਸਦੇ ਬੱਚੀ ਨੂੰ ਅਤੇ ਉਸਦੀ ਧਰਮ ਪਤਨੀ ਨੂੰ ਇੱਕ ਹਥਿਆਰਬੰਦ ਵਿਅਕਤੀ ਵੱਲੋਂ ਨਿਸ਼ਾਨਾ ਆਪਣਾ ਬਣਾਇਆ ਗਿਆ ਅਤੇ ਪੈਸਿਆਂ ਦੀ ਮੰਗ ਵੀ ਕੀਤੀ ਗਈ। ਜਿਸ ਤੋਂ ਬਾਅਦ ਉਸ ਵੱਲੋਂ ਪੁਲਿਸ ਨੂੰ ਇਸ ਦੀ ਸ਼ਿਕਾਇਤ ਵੀ ਦਿੱਤੀ ਗਈ ਹੈ।
ਉਸ ਨੂੰ ਦੱਸਿਆ ਕਿ ਉਸ ਦੀ ਗੱਡੀ ਨੂੰ ਵੀ ਉਹ ਲੁਟੇਰਾ ਲੈ ਕੇ ਫਰਾਰ ਹੋ ਗਿਆ ਤੇ ਉਸਦੀ ਬੱਚੀ ਅਤੇ ਉਸਦੀ ਪਤਨੀ ਨੂੰ ਅੰਮ੍ਰਿਤਸਰ ਦੇ ਨਜ਼ਦੀਕ ਤਾਰਾਂ ਵਾਲੇ ਪੁੱਲ ਤੇ ਹੀ ਛੱਡ ਕੇ ਉਹ ਗੱਡੀ ਨੂੰ ਲੈ ਕੇ ਫਰਾਰ ਹੋ ਗਿਆ। ਉਸਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਜਲਦ ਤੋਂ ਜਲਦ ਇਸ ਤਰ੍ਹਾਂ ਦੇ ਲੁਟੇਰਿਆਂ ਨੂੰ ਫੜਿਆ ਜਾਵੇ ਤਾਂ ਜੋ ਕਿ ਪੰਜਾਬ ਵਿੱਚ ਸ਼ਾਂਤੀ ਬਰਕਰਾਰ ਰਹੇ। ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਵੱਲੋਂ ਸਿਰਫ ਜਾਂਚ ਦੇ ਨਾਂ ਤੇ ਗੋਂਗਲੂਆਂ ਤੋਂ ਮਿੱਟੀ ਝਾੜੀ ਜਾ ਰਹੀ ਹੈ। ਜਦੋਂ ਪੱਤਰਕਾਰਾਂ ਨੇ ਪੁਲਿਸ ਅਧਿਕਾਰੀ ਕੋ ਸਵਾਲ ਪੁੱਛੇ ਤਾਂ ਉਸ ਵੱਲੋਂ ਸ਼ਿਕਾਇਤ ਮਿਲਣ ਦੀ ਗੱਲ ਤਾਂ ਕਿ ਕਹੀ ਗਈ ਅਤੇ ਉਸ ਆਰੋਪੀ ਨੂੰ ਹੀ ਫੜਨ ਦੀ ਗੱਲ ਦੱਸੀ ਗਈ। ਉਹਨਾਂ ਨੇ ਕਿਹਾ ਕਿ ਜੋ ਵੀ ਇਲਜ਼ਾਮ ਇਸ ਪਰਿਵਾਰ ਵੱਲੋਂ ਲਗਾਏ ਜਾ ਰਹੇ ਹਨ। ਉਸਨੂੰ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਦੀ ਮਦਦ ਨਾਲ ਜਲਦ ਹੀ ਆਰੋਪੀਆਂ ਨੂੰ ਵੀ ਗ੍ਰਿਫਤਾਰ ਕਰ ਲਿੱਤਾ ਜਾਵੇਗਾ।
