Girl in a jacket
HomeMohaliਪੰਜਾਬ: ਬਹਿਬਲਕਲਾਂ ਗੋਲੀਕਾਂਡ 'ਚ ਵਿਸੇਸ ਜਾਂਚ ਟੀਮ ਨੇ ਅਦਾਲਤ ਵਿੱਚ ਦਾਖਲ ਕੀਤੀ...

ਪੰਜਾਬ: ਬਹਿਬਲਕਲਾਂ ਗੋਲੀਕਾਂਡ ‘ਚ ਵਿਸੇਸ ਜਾਂਚ ਟੀਮ ਨੇ ਅਦਾਲਤ ਵਿੱਚ ਦਾਖਲ ਕੀਤੀ ਸਟੇਟਸ ਰਿਪੋਰਟ, ਦੇਖੋਂ ਵੀਡਿਓ

WhatsApp Group Join Now
WhatsApp Channel Join Now

ਫਿਰੋਜਪੁਰ: ਸਾਲ 2015 ਦੇ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਕਲਾਂ ਗੋਲੀਕਾਡ ਮਾਮਲਿਆ ਵਿਚ ਪੀੜਤ ਪਰਿਵਾਰਾਂ ਨੂੰ ਇਨਸਾਫ ਦੀ ਆਸ ਉਸ ਵਕਤ ਬੱਝੀ ਜਦੋਂ ਅੱਜ ਬਹਿਬਲਕਲਾ ਗੋਲੀਕਾਂਡ ਮਾਮਲਿਆ ਦੀ ਜਾਂਚ ਕਰ ਰਹੀ ਵਿਸੇਸ ਜਾਂਚ ਟੀਮ ਨੇ ਫਰੀਦਕੋਟ ਅਦਾਲਤ ਵਿਚ ਇਸ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਦਾਖਲ ਕੀਤੀ। ਸਟੇਟਸ ਰਿਪੋਰਟ ਦਾਖਲ ਕਰਨ ਤੋਂ ਬਾਅਦ ਹੁਣ ਇਹਨਾਂ ਮਾਮਲਿਆ ਤੇ ਬੰਦ ਪਏ ਟ੍ਰਾਇਲ ਸੁਰੂ ਹੋ ਸਕਣਗੇ। ਜਿਸ ਨਾਲ ਹੁਣ ਇਹਨਾਂ ਮਾਮਲਿਆ ਦੀ ਸੁਣਾਵਈ ਅੱਗੇ ਵਧੇਗੀ । ਸਟੇਟਸ ਰਿਪੋਟ ਦਾਖਲ ਕੀਤੇ ਜਾਣ ਦੀ ਪੁਸ਼ਟੀ ਫਰੀਦਕੋਟ ਡੀਐਸਪੀ ਆਸਵੰਤ ਸਿੰਘ ਧਾਲੀਵਾਲ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੀ। ਉਹਨਾਂ ਨੇ ਦੱਸਿਆ ਕਿ ਅੱਜ ਬਹਿਬਲਕਲਾ ਗੋਲੀਕਾਂਡ ਮਾਮਲਿਆ ਦੀ ਜਾਂਚ ਕਰ ਰਹੀ ਵਿਸੇਸ ਜਾਂਚ ਟੀਮ ਵੱਲੋਂ ਮਾਨਯੋਗ ਅਦਾਲਤ ਵਿਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਗਈ।

ਉਹਨਾਂ ਕਿਹਾ ਕਿ ਸਟੇਟਸ ਰਿਪੋਰਟ ਵਿਸੇਸ ਜਾਂਚ ਟੀਮ ਨੇ ਕੀ ਤੱਥ ਪੇਸ ਕੀਤੇ ਹਨ ਇਸ ਬਾਰੇ ਉਹ ਕੁਝ ਵੀ ਨਹੀਂ ਦੱਸ ਸਕਦੇ। ਇਸ ਮੌਕੇ ਫਰੀਦਕੋਟ ਅਦਾਲਤ ਵਿਚ ਪਹੁੰਚੇ ਬਹਿਬਲਕਲਾਂ ਇਨਸਾਫ ਮੋਰਚੇ ਆਗੂ ਸੁਖਰਾਜ ਸਿੰਘ ਨਿਆਮੀਂ ਵਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਵਿਸੇਸ ਜਾਂਚ ਟੀਮ ਵੱਲੋਂ ਸਟੇਟਸ ਰਿਪੋਰਟ ਦਾਖਲ ਕਰਨ ਅਤੇ ਮਾਨਯੋਗ ਅਦਾਲਤ ਵਿਚ ਦੋਹਾਂ ਮਾਮਲਿਆ ਦਾ ਟਰਾਇਲ ਸੁਰੂ ਹੋਣ ਤੇ ਉਹਨਾਂ ਵਲੋਂ ਸੰਤੁਸ਼ਟੀ ਪ੍ਰਗਟਾਈ ਗਈ ਹੈ। ਉਹਨਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਮੰਗ ਕਰ ਰਹੇ ਸੀ ਕਿ ਜੋ ਵਿਸੇਸ ਜਾਂਚ ਟੀਮ ਵੱਲੋਂ ਹੁਣ ਤੱਕ ਚਲਾਨ ਪੇਸ਼ ਕੀਤੇ ਗਏ ਹਨ ਜੋ ਹੁਣ ਤੱਕ ਦੀ ਜਾਂਚ ਹੋਈ ਹੈ ਉਸ ਤੇ ਟਰਾਇਲ ਚੱਲੇ ਅਤੇ ਦੋਸੀਆਂ ਨੂੰ ਸਜਾਵਾਂ ਹੋਣ। ਉਹਨਾਂ ਨੇ ਕਿਹਾ ਕਿ ਅੱਜ ਜੋ ਸਟੇਟਸ ਰਿਪੋਰਟ ਦਾਖਲ ਕੀਤੀ ਗਈ ਹੈ, ਇਸ ਨਾਲ ਹੁਣ ਮਾਨਯੋਗ ਅਦਾਲਤ ਵਿਚ ਰੁਕੇ ਹੋਏ ਟਰਾਇਲ ਸੁਰੂ ਹੋ ਸਕਣਗੇ।

ਉਹਨਾਂ ਨੇ ਕਿਹਾ ਕਿ ਇਸ ਮਾਮਲੇ ਚ ਇਨਸਾਫ ਮਿਲਣ ਦੀ ਆਸ ਜਾਗੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਟਰਾਇਲ ਮਾਨਣੋਗ ਅਦਾਲਤ ਵਿਚ ਸੁਰੂ ਨਹੀਂ ਹੁੰਦੇ ੳਦੋਂ ਤੱਕ ਜੋ ਵੀ ਚਲਾਨ ਪੇਸ਼ ਹੋਏ ਹਨ, ਜੋ ਸਬੂਤ ਪੇਸ਼ ਹੋਏ ਰਨ ਸਭ ਮਿੱਟੀ ਹਨ। ਉਹਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਫਾਸਟਟ੍ਰੈਕ ਅਦਾਲਤ ਰਾਹੀਂ ਕੀਤੀ ਜਾਵੇ। ਜਿਸ ਨਾਲ ਲੰਬੇ ਸਮੇਂ ਤੋਂ ਇਨਸਾਫ ਦੀ ਉਡੀਕ ਕਰਦੀਆਂ ਸੰਗਤਾਂ ਅਤੇ ਪੀੜਤ ਪਰਿਵਾਰਾਂ ਨੂੰ ਜਲਦ ਇਨਸਾਫ ਮਿਲ ਸਕੇ। ਮੋਰਚੇ ਦੀ ਸਮਾਪਤੀ ਬਾਰੇ ਗੱਲਬਾਤ ਕਰਦਿਆਂ ਸੁਰਖਰਾਜ ਸਿੰਘ ਨੇ ਕਿਹਾ ਕਿ ਉਹਨਾਂ ਦੀ ਮੰਗ ਹੀ ਇਹ ਸੀ ਕਿ ਮਾਨਯੋਗ ਅਦਾਲਤ ਵਿਚ ਬੰਦ ਪਏ ਟਰਾਇਲ ਸੁਰੂ ਹੋ ਜਾਣ। ਉਹਨਾਂ ਨੇ ਕਿਹਾ ਕਿ ਹੁਣ ਸਟੇਟਸ ਰਿਪੋਰਟ ਪੇਸ਼ ਹੋਣ ਤੋਂ ਬਾਅਦ ਟਰਾਇਲ ਸੁਰੂ ਹੋ ਜਾਣਗੇ। ਅਗਲੀ 20 ਜਨਵਰੀ ਨੂੰ ਹੁਣ ਮੁੜ ਅਦਾਲਤ ਵਿਚ ਸੁਣਵਾਈ ਹੋਵੇਗੀ। ਇਸ ਲਈ ਹੁਣ ਸਾਰਾ ਕੰਮ ਮਾਨਯੋਗ ਅਦਾਲਤ ਵੱਲੋਂ ਕੀਤਾ ਜਾਣਾ ਹੈ। ਇਸ ਲਈ ਹੁਣ ਧਰਨੇ ਪ੍ਰਦਰਸ਼ਨ ਦਾ ਕੋਈ ਮਤਲਬ ਨਹੀਂ। ਇਸ ਲਈ ਹੁਣ ਉਹਨਾਂ ਵੱਲੋਂ ਲਗਾਇਆ ਗਿਆ ਬਹਿਬਲਕਲਾਂ ਇਨਸਾਫ ਮੋਰਚਾ ਸਮਾਪਤ ਕੀਤਾ ਜਾਵੇਗਾ। ਜਿਸ ਨੂੰ ਅਗਲੇ ਇਕ ਦੋ ਦਿਨਾਂ ਵਿਚ ਸਿੱਖ ਸੰਗਤਾਂ ਨਾਲ ਗੱਲਬਾਤ ਕਰ ਕੇ ਇਕ ਧਾਰਮਿਕ ਸਮਾਗਮ ਕਰ ਉਠਾਇਆ ਜਾਵੇਗਾ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -