HomeHimachalਪੰਜਾਬ : ਸਿਖਿਆ ਮੰਤਰੀ ਦੇ ਪਿੰਡ ਪ੍ਰਦਰਸਨ ਕਰਦੇ ਹੋਏ ਅਧਿਆਪਕਾ...

ਪੰਜਾਬ : ਸਿਖਿਆ ਮੰਤਰੀ ਦੇ ਪਿੰਡ ਪ੍ਰਦਰਸਨ ਕਰਦੇ ਹੋਏ ਅਧਿਆਪਕਾ ਨੁੰ ਪੁਲਿਸ ਨੇ ਲਿਆ ਹਿਰਾਸਤ ‘ਚ, ਦੇਖੋ ਵੀਡੀਓ

WhatsApp Group Join Now
WhatsApp Channel Join Now

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਸੱਤਵੇਂ ਬੇਰੁਜ਼ਗਾਰ 2000 ਪੀ.ਟੀ.ਆਈ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ, ਹਾਲਾਂਕਿ ਡੀ.ਐਸ.ਪੀ ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ ਨੇ ਯੂਨੀਅਨ ਆਗੂਆਂ ਨੂੰ ਸਿੱਖਿਆ ਮੰਤਰੀ ਨਾਲ ਮਿਲਣ ਦਾ ਸਮਾਂ 9 ਵਜੇ ਤੱਕ ਕਰਵਾਉਣ ਦਾ ਭਰੋਸਾ ਵੀ ਦਿੱਤਾ। ਅਗਸਤ ਨੂੰ ਪਰ ਜਦੋਂ ਪ੍ਰਦਰਸ਼ਨਕਾਰੀ ਨਾ ਮੰਨੇ ਤਾਂ ਪੁਲਿਸ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਗੱਡੀਆਂ ਵਿੱਚ ਭਰ ਕੇ ਥਾਣੇ ਲੈ ਗਈ।
 ਇੱਥੇ ਦੱਸਣਾ ਬਣਦਾ ਹੈ ਕਿ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਮੁੱਖ ਮਾਰਗ ਤੇ ਪੈਂਦੇ ਪਿੰਡ ਗੰਭੀਰ ਪੁਰ ਵਿਖੇ ਪਹਿਲਾਂ ਵੀ ਸਿੱਖਿਆ ਪ੍ਰੋਵਾਈਡਰ ਅਤੇ ਕਈ ਅਧਿਆਪਕਾਂ ਨੇ ਗੰਭੀਰਪੁਰ ਵਿੱਚ ਪ੍ਰਦਰਸ਼ਨ ਕੀਤੇ ਹਨ ਕਿਉਂਕਿ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦਾ ਘਰ ਵੀ ਪਿੰਡ ਗੰਭੀਰਪੁਰ ਵਿੱਚ ਹੈ। ਜੋ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ ਵਿੱਚ ਪੈਂਦਾ ਹੈ।
ਇੱਥੇ ਦੱਸਣਾ ਇਹ ਵੀ ਬਣਦਾ ਹੈ ਕਿ ਜਦੋਂ ਸਿੱਖਿਆ ਕਰਮਚਾਰੀਆਂ ਦੀ ਕਿਤੇ ਨਹੀਂ ਸੁਣੀ ਜਾਂਦੀ ਤਾਂ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੇ ਘਰ ਵੱਲ ਨੂੰ ਕੂਚ ਕਰਨੀ ਪੈਂਦੀ ਹੈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਯੁਨੀਅਨਾ ਵੱਲੋਂ ਪ੍ਰਦਰਸ਼ਨ ਕੀਤਾ ਜਾਂਦਾ ਹੈ

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -

Latest News

- Advertisement -
- Advertisement -