Girl in a jacket
HomeHimachalBaddiਪੰਜਾਬ : BJP ਦੇ SC ਮੋਰਚਾ ਪੰਜਾਬ ਜਨਰਲ ਸਕੱਤਰ ਸ਼੍ਰੀ ਦਰਬਾਰ ਸਾਹਿਬ...

ਪੰਜਾਬ : BJP ਦੇ SC ਮੋਰਚਾ ਪੰਜਾਬ ਜਨਰਲ ਸਕੱਤਰ ਸ਼੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਪੰਜਾਬ ਵਿੱਚ ਵੱਡੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਜਿੱਤੀਆਂ ਜਾ ਸਕਣ। ਜਿਸ ਤੇ ਚਲਦੇ ਭਾਜਪਾ ਵੱਲੋਂ ਐਸੀ ਮੋਰਚਾ ਦੇ ਪੰਜਾਬ ਜਨਰਲ ਸਕੱਤਰ ਅਮਨਦੀਪ ਸਿੰਘ ਭੱਟੀ ਨੂੰ ਨਿਯੁਕਤ ਕੀਤਾ ਗਿਆ। ਜਿਸ ਤੋਂ ਬਾਅਦ ਅਮਨਦੀਪ ਸਿੰਘ ਭੱਟੀ ਆਪਣੇ ਸਮਰਥਕਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ। ਅਮਨਦੀਪ ਸਿੰਘ ਭੱਟੀ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਸਿੰਘ ਭੱਟੀ ਨੇ ਕਿਹਾ ਕਿ ਭਾਜਪਾ ਵੱਲੋਂ ਇੱਕ ਵੱਡੀ ਜਿੰਮੇਵਾਰੀ ਉਹਨਾਂ ਦੇ ਸਿਰ ਤੇ ਦਿੱਤੀ ਗਈ ਹੈ।

ਉਹ ਭਾਜਪਾ ਦੀਆਂ ਉਮੀਦਾਂ ਤੇ ਖਰੇ ਉਤਰਣਗੇ ਅਤੇ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ। ਉਸ ਨੂੰ ਲੈ ਕੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਨੂੰ ਗਿਣਵਾਉਂਦੇ ਹੋਏ ਪੰਜਾਬ ਦੇ ਵਿੱਚ ਵੋਟਾਂ ਹਾਸਲ ਕਰਨਗੇ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਵਿੱਚ ਦਲਿਤ ਸਮਾਜ ਦੀ ਆਵਾਜ਼ ਬਣਨਗੇ ਅਤੇ ਦਲਿਤ ਸਮਾਜ ਨੂੰ ਆ ਰਹੀਆਂ ਮੁਸ਼ਕਲਾਤਾਂ ਨੂੰ ਦੇਖਦੇ ਹੋਏ, ਉਹਨਾਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦਾ ਕੰਮ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਮਜਬੀ ਸਿੱਖ ਭਾਈਚਾਰੇ ਦੀ ਗਿਣਤੀ ਬਹੁਤ ਜਿਆਦਾ ਹੈ ਅਤੇ ਅਸੀਂ ਭਰੋਸਾ ਦਵਾਨੇ ਹਾਂ ਕਿ ਇਸ ਸਵਾਲ ਲੋਕ ਸਭਾ ਚੋਣਾਂ ਦੇ ਵਿੱਚ ਅਤੇ ਨਗਰ ਨਿਗਮ ਚੋਣਾਂ ਦੇ ਵਿੱਚ ਭਾਜਪਾ ਨੂੰ ਜਿੱਤ ਜਰੂਰ ਦਵਾਵਾਂਗੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -