Girl in a jacket
HomeHimachalBaddiਪੰਜਾਬ : CM ਭਗਵੰਤ ਮਾਨ ਦੀ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ...

ਪੰਜਾਬ : CM ਭਗਵੰਤ ਮਾਨ ਦੀ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ। ਉੱਥੇ ਹੀ ਉਹਨਾਂ ਵੱਲੋਂ ਬੇਸ਼ੱਕ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ। ਲੇਕਿਨ ਉਹਨਾਂ ਦੇ ਨਾਲ ਭਾਰੀ ਪੁਲਿਸ ਫੋਰਸ ਵੀ ਤਨਾਤ ਕੀਤੀ ਗਈ ਸੀ। ਉਥੇ ਹੀ ਸੀਏਮ ਮਾਨ ਦੀ ਮਾਤਾ ਵੱਲੋਂ ਕੇਸਰੀ ਦੁਪੱਟਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਗਿਆ। ਉੱਥੇ ਹੀ ਇਹ ਪਹਿਲੀ ਵਾਰ ਨਹੀਂ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ, ਹੁਣ ਇਸ ਤੋਂ ਪਹਿਲਾਂ ਵੀ ਕਈ ਵਾਰ ਉਹਨਾਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਅੱਜ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਬਿਹਤਰੀ ਦੇ ਲਈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲਈ ਬੇਹਤਰੀਨ ਦੇ ਲਈ ਅਰਦਾਸ ਬੇਨਤੀ ਕੀਤੀ ਗਈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਵੱਲੋਂ ਮੀਡੀਆ ਦੇ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ। ਉਹਨਾਂ ਦੀ ਸੁਰੱਖਿਆ ਦੇ ਲਈ ਭਾਰੀ ਪੁਲਿਸ ਫੋਰਸ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੈਨਾਤ ਕੀਤੀ ਗਈ ਸੀ।

ਇੱਥੇ ਦੱਸਣ ਯੋਗ ਹੈ ਕਿ ਪੰਜਾਬ ਦੇ ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਨਹੀਂ ਸੀ ਉਸ ਵੇਲੇ ਪੰਜਾਬ ਵਿੱਚ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਕਲ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾਂਦੀ ਸੀ। ਲੇਕਿਨ ਹੁਣ ਜਦੋਂ ਵੀ ਪੰਜਾਬ ਦੇ ਮੁੱਖ ਮੰਤਰੀ ਦੀ ਮਾਤਾ ਅਤੇ ਉਹਨਾਂ ਦੀ ਧਰਮ ਪਤਨੀ ਅਤੇ ਉਹਨਾਂ ਦੀ ਭੈਣ ਕਿਸੇ ਵੀ ਸਮਾਗਮ ਵਿੱਚ ਜਾਂਦੇ ਹਨ ਤਾਂ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਜਾਂਦੀ ਹੈ। ਉਹਨਾਂ ਨੂੰ ਭਾਰੀ ਸਿਕਿਉਰਟੀ ਵੀ ਦਿੱਤੀ ਜਾਂਦੀ ਹੈ। ਉੱਥੇ ਹੀ ਅੱਜ ਇੱਕ ਵਾਰ ਫਿਰ ਤੋਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਤਾਂ ਪਾਰੀ ਪੁਲਿਸ ਹੋਰ ਤੈਨਾਤ ਕੀਤੀ ਗਈ ਸੀ ਅਤੇ ਉਹਨਾਂ ਵੱਲੋਂ ਮੀਡੀਆ ਦੇ ਨਾਲ ਪੂਰੀ ਤਰ੍ਹਾਂ ਨਾਲ ਦੂਰੀ ਬਣਾਈ ਰੱਖੀ ਗਈ। ਜੋ ਸਿਆਸਤਦਾਨ ਵੀਆਈਪੀ ਕਲਚਰ ਖਤਮ ਕਰਨ ਦੀ ਗੱਲ ਕਰਦੇ ਹਨ, ਇੱਹ ਕਲਚਰ ਕਦੋਂ ਤੱਕ ਖਤਮ ਹੋਵੇਗਾ, ਇਹ ਤਾਂ ਸਮਾਂ ਹੀ ਦੱਸੇਗਾ। ਲੇਕਿਨ ਪੰਜਾਬ ਵਿੱਚ ਲਗਾਤਾਰ ਹੀ ਲੋਕ ਹੁਣ ਭਗਵੰਤ ਸਿੰਘ ਮਾਨ ਉੱਤੇ ਵੀ ਵੀਆਈਪੀ ਕਲਚਰ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -