Girl in a jacket
HomeHimachalBaddiਪੰਜਾਬ : ਪੰਜਾਬੀ ਗਾਇਕ ਪੰਮੀ ਬਾਈ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਹੋਏ...

ਪੰਜਾਬ : ਪੰਜਾਬੀ ਗਾਇਕ ਪੰਮੀ ਬਾਈ ਸੱਚਖੰਡ ਸ੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

WhatsApp Group Join Now
WhatsApp Channel Join Now

ਅੰਮ੍ਰਿਤਸਰ : ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾ ਸੀਸ ਝੁਕਦੇ ਹਨ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ। ਉੱਥੇ ਹੀ ਰੋਜ਼ਾਨਾ ਕਈ ਰਾਜਨੀਤਿਕ ਲੀਡਰ ਕਈ ਫਿਲਮੀ ਸਿਤਾਰੇ ਅਤੇ ਕਈ ਗੀਤਕਾਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਉਥੇ ਹੀ ਪੰਜਾਬੀ ਗਾਇਕ ਪੰਮੀ ਬਾਈ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਤੇ ਉਹਨਾਂ ਨੇ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਆਪਣੇ ਨਵੇਂ ਗੀਤ ਦੀ ਕਾਮਯਾਬੀ ਦੇ ਲਈ ਤੇ ਸਰਬੱਤ ਦੇ ਭਲੇ ਦੇ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜਦੋਂ ਵੀ ਉਹਨਾਂ ਨੂੰ ਅੰਮ੍ਰਿਤਸਰ ਆਣਦਾ ਮੌਕਾ ਮਿਲਦਾ ਤੇ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਜਰੂਰ ਪਹੁੰਚਦੇ ਹਨ।

ਜਦੋਂ ਵੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਪਹੁੰਚਦੇ ਹਨ ਤਾਂ ਉਸ ਵੇਲੇ ਉਹਨਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲਦੀ ਹੈ। ਇੱਥੇ ਆ ਕੇ ਉਹਨਾਂ ਵੱਲੋਂ ਮਨੁੱਖਤਾ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਜੋ ਉਹਨਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਉਸ ਦੀ ਕਾਮਯਾਬੀ ਦੇ ਲਈ ਵੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ। ਅੱਗੇ ਬੋਲਦੇ ਹੋਏ ਪੰਮੀ ਬਾਈ ਨੇ ਕਿਹਾ ਕਿ ਜਲਦ ਹੀ ਨਵੇਂ ਸਾਲ ਤੇ ਇੱਕ ਹੋਰ ਗੀਤ ਉਹ ਆਪਣੇ ਸਰੋਤਿਆਂ ਦੀ ਕਚਹਿਰੀ ਵਿੱਚ ਲੈ ਕੇ ਆਉਣਗੇ। ਉਸਦੇ ਲਈ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਅਰਦਾਸ ਬੇਨਤੀ ਕਰਕੇ ਜਾ ਰਹੇ ਹਨ ਕਿ ਪਰਮਾਤਮਾ ਉਸ ਗੀਤ ਨੂੰ ਵੀ ਕਾਮਯਾਬੀ ਦਵੇ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -