Girl in a jacket
HomeHimachalUnaਦੁਬਈ 'ਚ ਭਿਆਨਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਜ਼ਿੰਦਾ ਸੜਿਆ, ਦੇਖੋ ਵੀਡਿਓ

ਦੁਬਈ ‘ਚ ਭਿਆਨਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਜ਼ਿੰਦਾ ਸੜਿਆ, ਦੇਖੋ ਵੀਡਿਓ

WhatsApp Group Join Now
WhatsApp Channel Join Now

ਨਵੀਂ ਦਿਲੀ : ਦੁਬਈ ਤੋਂ ਇਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆਂ ‘ਤੇ ਵਾਇਰਲ ਹੋਣ ਪਿਛੋਂ ਪਿੰਡ ਭੱਲੜੀ ਵਿਚ ਸੋਗ ਲਹਿਰ ਫੈਲ ਗਈ ਹੈ। ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਪੁਤਰ ਬਖਸ਼ੀਸ ਸਿੰਘ ਦੀ ਦੁਬਈ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਕਰੀਬ ਡੇਢ ਸਾਲ ਪਹਿਲਾ ਦੀ ਬਤੌਰ ਟਰੱਕ ਡਰਾਈਵਰ ਵਿਦੇਸ਼ ਗਿਆ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੁਬਈ ਵਿਖੇ ਕਿਸੇ ਕੰਪਨੀ ਵਿਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਵਿਚ ਕੁਝ ਸਾਮਾਨ ਲੋਡ ਕਰ ਕੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਟੱਕਰ ਸੜਕ ਵਿਚਕਾਰ ਖੜ੍ਹੀ ਕਿਸੇ ਗੱਡੀ ਨਾਲ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੂੰ ਅੱਗ ਲਗ ਗਈ ਤੇ ਨੌਜਵਾਨ ਗੱਡੀ ਵਿੱਚ ਹੀ ਜ਼ਿੰਦਾ ਸੜ ਗਿਆ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆਂ ‘ਤੇ ਵਾਇਰਲ ਹੋਣ ਪਿਛੋਂ ਪਿੰਡ ਭੱਲੜੀ ਵਿਚ ਸੋਗ ਫੈਲ ਗਿਆ। ਮ੍ਰਿਤਕ ਦੇ ਵਾਰਿਸਾ ਵਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਚ ਇੱਕ ਦੋ ਦਿਨ ਦਾ ਸਮਾਂ ਲਗ ਸਕਦਾ ਹੈ।

- Advertisement -
Girl in a jacket

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -