ਸਿਮਰਨ - ਗੁਰਬਾਣੀ ਅਭਿਆਸ ਸੁੰਦਰ ਲਿਖਾਈ ਮੁਹਿੰਮ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ

ਸਿਮਰਨ - ਗੁਰਬਾਣੀ ਅਭਿਆਸ ਸੁੰਦਰ ਲਿਖਾਈ ਮੁਹਿੰਮ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ

ਸਮਾਗਮ ਦੌਰਾਨ ਧਾਰਮਿਕ ਸੁੰਦਰ ਲਿਖਤ ਕਾਪੀਆਂ ਜਮਾਂ ਕਰਵਾਉਣ ਵਾਲੇ  ਤਕਰੀਬਨ 260 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ

ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼ਬਦ ਗੁਰੂ ਪ੍ਰਚਾਰ ਸਭਾ ਦੇ ਉਪਰਾਲਿਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਪ੍ਰੈਲ ਮਹੀਨੇ ਤੋਂ ਵੱਖ-ਵੱਖ ਗਰੁੱਪਾਂ ਤਹਿਤ ਜੋ ਸੁੰਦਰ ਲਿਖਾਈ ਅਧੀਨ ਧਾਰਮਿਕ ਕਾਪੀਆਂ ਵੰਡੀਆਂ ਗਈਆਂ ਸਨ, ਉਹਨਾਂ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਵਿਖੇ ਜਮ੍ਹਾਂ ਕਰਦਿਆਂ ਸਮਾਗਮ ਪ੍ਰਬੰਧਕਾਂ ਨੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਹਰੇਕ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਧਾਰਮਿਕ ਗੁਣਾਂ ਦੇ ਧਾਰਨੀ ਵੀ ਬਣਾਉਣ ਤਾਂ ਕਿ ਉਨ੍ਹਾਂ ਦਾ ਬੱਚਾ ਗੁਰੂ ਪਾਤਸ਼ਾਹਾਂ, ਮਹਾਂਪੁਰਸ਼ਾਂ, ਸਿੰਘ -ਸਿੰਘਣੀਆਂ ਦੇ ਜੀਵਨ ਅਤੇ ਉਪਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਸਾਰਥਿਕ ਜੀਵਨ ਜਿਉਣ ਦੀ ਸਿੱਖਿਆ ਪ੍ਰਾਪਤ ਜ਼ਰੂਰ ਕਰੇ। ਸ਼ਬਦ ਗੁਰੂ ਪ੍ਰਚਾਰ ਸਭਾ ਵੱਲੋਂ ਬੱਚਿਆਂ ਨੂੰ ਗੁਰਮਤਿ ਗਿਆਨ ਦੀ ਸਿੱਖਿਆ ਦੇਣ ਵਰਗੇ ਕਾਰਜ਼ ਬਹੁਤ ਹੀ ਸ਼ਲਾਘਾਯੋਗ ਹਨ। ਸ਼ਬਦ ਗੁਰੂ ਪ੍ਰਚਾਰ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਜਿਹੜੇ ਵਿਦਿਆਰਥੀਆਂ ਨੇ ਵੱਖ-ਵੱਖ ਗਰੁੱਪਾਂ ਵਿੱਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆ ਹਨ, ਉਹਨਾਂ ਨੂੰ ਵਿਸ਼ੇਸ਼ ਇਨਾਮ 17 ਜੁਲਾਈ, ਦਿਨ ਐਤਵਾਰ ਸਵੇਰੇ 9 ਵਜੇ ਤੋਂ 11 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਦਿੱਤੇ ਜਾਣਗੇ।

ਸਟੇਜੀ ਫਰਜ਼ ਨਿਭਾਉਂਦਿਆਂ ਸ਼ਬਦ ਗੁਰੂ ਪ੍ਰਚਾਰ ਸਭਾ ਦੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਸਮੂਹ ਸਹਿਯੋਗੀ ਸਖਸ਼ੀਅਤਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਦਾ ਧੰਨਵਾਦ ਕਰਦਿਆ ਕਿਹਾ ਕਿ ਸਿਮਰਨ -ਗੁਰਬਾਣੀ ਅਭਿਆਸ ਸੁੰਦਰ ਲਿਖਾਈ ਮੁਹਿੰਮ ਵਿੱਚ ਸਾਰੇ ਹੀ ਵਿਦਿਆਰਥੀਆਂ ਨੇ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ, ਬੱਚਿਆਂ ਨੂੰ ਬੇਲੋੜੀ ਸੋਸ਼ਲ ਮੀਡੀਆ ਤੋਂ ਵਰਜ ਕੇ ਗੁਰਬਾਣੀ- ਸਿਮਰਨ ਨਾਲ ਜੋੜਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਪ੍ਰਚਾਰ ਸਭਾ ਵੱਲੋਂ ਹਰ ਸਾਲ ਦੀ ਤਰਾਂ ਦੂਸਰਾ ਬਾਲ ਕੀਰਤਨ ਦਰਬਾਰ ਵੀ  ਅਗਸਤ ਮਹੀਨੇ ਵਿੱਚ ਕਰਵਾਇਆ ਜਾਵੇਗਾ।

ਇਸ ਮੌਕੇ ਸ਼ਬਦ ਗੁਰੂ ਪ੍ਰਚਾਰ ਸਭਾ ਦੇ ਸਮੂਹ ਮੈਂਬਰਾਂ ਨੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਅਤੇ ਸਹਿਯੋਗੀ ਸਖਸ਼ੀਅਤਾਂ ਮੈਡਮ ਸਿਮਰਦੀਪ ਕੌਰ , ਪਰਮਜੀਤ ਸਿੰਘ ਸੇਖੂਪੁਰ, ਭਾਈ ਦਲਜੀਤ ਸਿੰਘ ਮੈਨੇਜਰ, ਧੰਨਪ੍ਰੀਤ ਸਿੰਘ ਭਾਟੀਆ, ਬੀਬੀ ਹਰਜੀਤ ਕੌਰ, ਭਾਈ ਜਤਿੰਦਰ ਸਿੰਘ ਹੈਡ ਗ੍ਰੰਥੀ,ਭਵਲੀਨ ਕੌਰ ਭਾਟੀਆ  ਅਤੇ ਧਾਰਮਿਕ ਸਖਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ, ਵਿਕਰਮ, ਸਾਹਿਬਦੀਪ ਸਿੰਘ, ਮਨਜੀਤ ਸਿੰਘ,  ਤਰਵਿੰਦਰ ਮੋਹਨ ਸਿੰਘ ਭਾਟੀਆ, ਗੁਰਮੀਤ ਸਿੰਘ, ਗੁਰਮੇਲ ਸਿੰਘ, ਕੁਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਲਖਬੀਰ ਸਿੰਘ ਸ਼ਾਹੀ, ਅਮਨ ਗਾਂਧੀ, ਹਰਦਿਆਲ ਸਿੰਘ, ਸਰਬਜੀਤ ਸਿੰਘ, ਬਲਕਾਰ ਚੰਦ ਨਾਹਰ, ਸੁਰਜੀਤ ਸਿੰਘ ਵਿੱਕੀ, ਸੁਖਦਰਸ਼ਨਪਾਲ ਸਿੰਘ, ਬਲਵਿੰਦਰ ਸਿੰਘ ਸਮੇਤ ਸਭਾ ਦੇ ਸਮੂਹ ਮੈਂਬਰ ਅਤੇ ਸੰਗਤਾ ਹਾਜ਼ਰ ਸਨ।