Advertisements
Ad 6
Advertisements
Ad 8
Advertisements
Ad 7

ਸੁਨਾਮ: ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਹੋਇਆ ਸਵਾਗਤ

ਸੁਨਾਮ: ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਹੋਇਆ ਸਵਾਗਤ ਸੁਨਾਮ: ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦਾ ਹੋਇਆ ਸਵਾਗਤ

ਸੁਨਾਮ: ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ‘ਨਾਰੀ ਸ਼ਕਤੀ’ ਅਤੇ ‘ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਦੀਆਂ ਤਿੰਨੇ ਝਾਕੀਆਂ ਦਾ ਜ਼ਿਲ੍ਹਾ ਸੰਗਰੂਰ ਵਿਖੇ ਵੱਖ-ਵੱਖ ਥਾਈਂ ਉਤਸ਼ਾਹ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਦੁਪਹਿਰ ਵੇਲਵ ਦਾਣਾ ਮੰਡੀ ਸੁਨਾਮ ਵਿਖੇ ਪੁੱਜੀਆਂ ਇਨ੍ਹਾਂ ਝਾਕੀਆਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਵੱਡੀ ਗਿਣਤੀ ਸਿਆਸੀ ਅਤੇ ਪ੍ਰਸ਼ਾਸ਼ਨਿਕ ਸ਼ਖ਼ਸੀਅਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। 

ਇਸ ਮੌਕੇ ਇੰਪਰੂਵਮੈਂਟ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ, ਨਾਇਬ ਤਹਿਸੀਲਦਾਰ ਅਮਿਤ ਸ਼ਰਮਾ, ਸੀਨੀਅਰ ਆਗੂ ਜਤਿੰਦਰ ਜੈਨ ਸਮੇਤ ਹੋਰਾਂ ਨੇ ਗਰਮਜੋਸ਼ੀ ਨਾਲ ਝਾਕੀਆਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। 

ਚੇਅਰਮੈਨ ਪ੍ਰੀਤਮ ਸਿੰਘ ਪੀਤੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਵਾਸੀਆਂ ਦੀ ਕਚਹਿਰੀ ਵਿੱਚ ਪੇਸ਼ ਕਰਨ ਦਾ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਬੱਚਿਆਂ ਨੇ ਝਾਕੀਆਂ ਨਾਲ ਤਸਵੀਰਾਂ ਖਿਚਵਾਈਆਂ ਅਤੇ ਆਪਣੀ ਸਦੀਵੀ ਯਾਦ ਦਾ ਹਿੱਸਾ ਬਣਾਇਆ।
 
ਇਸ ਮੌਕੇ ਤੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਧਾਲੀਵਾਲ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਸਾਹਿਬ ਸਿੰਘ ਸੁੱਖ ਸਾਹੋਕੇ, ਜੁਗਰਾਜ ਸਿੰਘ, ਲਵਪ੍ਰੀਤ, ਜਗਵੀਰ ਸਿੰਘ, ਵਿੱਕੀ ਵਸ਼ਿਸ਼ਟ, ਸੰਜੀਵ ਕਾਂਸਲ ਸੰਜੂ, ਹਰਮੀਤ ਵਿਰਕ, ਕਰਮ ਸਿੰਘ ਬਰਾੜ, ਨਿੱਕਾ ਸਿੰਘ ਐਮ ਸੀ, ਮਨਪ੍ਰੀਤ ਬਾਂਸਲ, ਸੋਨੂੰ ਬਾਂਸਲ, ਦਲਵੀਰ ਸਿੰਘ ਜੋਹਲ, ਵਿਸ਼ਾਲ ਕੌਸ਼ਲ, ਜਰਨੈਲ ਸਿੰਘ ਬੱਬੂ  ਹਾਜ਼ਰ ਸਨ।

Disclaimer: All news on Encounter India are computer generated and provided by third party sources, so read carefully and Encounter India will not be responsible for any issue.


Encounter India 24 Years Celebration
Add a comment

Leave a Reply

Your email address will not be published. Required fields are marked *

You cannot copy content of this page