ਪੰਜਾਬ: ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲੇ 6 ਵਿਅਕਤੀਆਂ ਨੂੰ ਕਿੱਤਾ ਗ੍ਰਿਫਤਾਰ, ਦੇਖੋ ਵੀਡਿਓ 

ਪੰਜਾਬ: ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲੇ 6 ਵਿਅਕਤੀਆਂ ਨੂੰ ਕਿੱਤਾ ਗ੍ਰਿਫਤਾਰ, ਦੇਖੋ ਵੀਡਿਓ  ਪੰਜਾਬ: ਪੁਲਿਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲੇ 6 ਵਿਅਕਤੀਆਂ ਨੂੰ ਕਿੱਤਾ ਗ੍ਰਿਫਤਾਰ, ਦੇਖੋ ਵੀਡਿਓ 

 ਪਠਾਨਕੋਟ: ਪੁਲਿਸ ਲਗਾਤਾਰ ਨਜਾਇਜ਼ ਮਾਈਨਿੰਗ ‘ਤੇ ਕਾਰਵਾਈ ਕਰਦੀ ਹੋਈ ਨਜ਼ਰ ਆ ਰਹੀ ਹੈ। ਜਿਸਦੇ ਚਲਦੇ ਪਠਾਨਕੋਟ ਪੁਲਿਸ ਵੱਲੋਂ ਦੋ ਵੱਖ-ਵੱਖ ਇਲਾਕਿਆਂ ‘ਚ ਨਜਾਇਜ਼ ਮਾਈਨਿੰਗ ਕਰਦੇ ਹੋਏ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਥੇ ਇਕ ਪਾਸੇ ਨਰੋਟ ਜੈਮਲ ਸਿੰਘ ਪੁਲਿਸ ਵੱਲੋਂ 3 ਟਰੈਕਟਰ ਟਰਾਲੀਆਂ ਅਤੇ ਇੱਕ ਜੇ.ਸੀ.ਬੀ ਮਸ਼ੀਨ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜਦਕਿ ਨੰਗਲਭੂਰ ਪੁਲਿਸ ਵੱਲੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਜ਼ਬਤ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ,ਜਿਸ ਸਬੰਧੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।  ਐਸ.ਐਸ.ਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨੰਗਲਪੁਰ ਖੇਤਰ ਵਿੱਚ ਕੀਤੀ ਗਈ ਕਾਰਵਾਈ ਦੌਰਾਨ ਕਰੱਸ਼ਰ ਮਾਲਕਾਂ ਦੇ ਨਾਮ ਵੀ ਸਾਹਮਣੇ ਆਏ ਹਨ। ਐਸਐਸਪੀ ਨੇ ਕਿਹਾ ਕਿ ਜੋ ਵੀ ਗੈਰ ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

Add a comment

Leave a Reply

Your email address will not be published. Required fields are marked *