ਪੰਜਾਬੀ ਨੌਜਵਾਨ ਦੀ ਇਟਲੀ ਵਿਖੇ ਹੋਈ ਮੌਤ

ਪੰਜਾਬੀ ਨੌਜਵਾਨ ਦੀ ਇਟਲੀ ਵਿਖੇ ਹੋਈ ਮੌਤ ਪੰਜਾਬੀ ਨੌਜਵਾਨ ਦੀ ਇਟਲੀ ਵਿਖੇ ਹੋਈ ਮੌਤ

ਤਰਨਤਾਰਨ: ਪਿੰਡ ਵਲਟੋਹਾ ਦੇ ਨੌਜਵਾਨ ਦੀ ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਮੌਤ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਜੈਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਵਲਟੋਹਾ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਅਜੈਪਾਲ ਸਿੰਘ ਰੋਜ਼ੀ ਰੋਟੀ ਕਮਾਉਣ ਲਈ 2 ਸਾਲ ਪਹਿਲਾਂ ਇਟਲੀ ਵਿੱਚ ਕੰਮ ਕਰਨ ਲਈ ਗਿਆ ਸੀ।

ਅਜੈ ਪਾਲ ਕੁਝ ਦੀਨਾ ਤੋਂ  ਠੀਕ ਨਾ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਸੀ। ਜਿਸ ਦੀ ਬੀਤੇ ਕੱਲ੍ਹ 12 ਫ਼ਰਵਰੀ ਸ਼ਾਮ ਨੂੰ ਮੌਤ ਹੋ ਗਈ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਸੁਣ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਜੋ ਕਿ ਪਰਿਵਾਰ ਲਈ ਇੱਕ ਅਸਹਿ ਦੁੱਖ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬੱਚੇ ਨੂੰ ਲਖਾ ਰੁਪਏ ਲਗਾ ਕੇ ਇਟਲੀ ਭੇਜਿਆ ਸੀ। ਹੁਣ ਉਸਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਵੀ 10 ਤੋਂ 12 ਲੱਖ ਰੁਪਏ ਖ਼ਰਚਾ ਆਉਣਾ ਹੈ ਜ਼ੋ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਹੈ। ਪਰਿਵਾਰ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਵਿਦੇਸ਼ ਵਿਚ ਬੈਠੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਦੀ ਮਦਦ ਕਰਨ ਤਾਕਿ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ।

Add a comment

Leave a Reply

Your email address will not be published. Required fields are marked *