ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਐਸਜੀਪੀਸੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਹੋਰ ਤੇਜ਼ ਕਰਨ ਲਈ ਪੱਤਰ ਲਿਖਿਆ ਗਿਆ ਸੀ। ਜਿਸ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਪਹਿਲਾ 30 ਨਵੰਬਰ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਸਦੀ ਸੀ। ਅੱਠ ਮੈਂਬਰੀ ਕਮੇਟੀ ਦੀ ਮੀਟਿੰਗ ਵੀ ਐਸਜੀਪੀਸੀ ਵੱਲੋਂ ਕੀਤੀ ਗਈ ਸੀ।
ਐਂਤਰਿੰਗ ਕਮੇਟੀ ਦੀ ਮੀਟਿੰਗ ਕਰਨ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਉਹਨਾਂ ਵੱਲੋਂ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ ਵਿੱਚ ਮੁਲਾਕਾਤ ਕੀਤੀ ਸੀ। ਜਿਸ ਵਿੱਚ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਸੀ ਕਿ ਉਹ 5 ਦਸੰਬਰ ਤੋਂ ਭੁੱਖ ਹੜਤਾਲ ਰੱਖਣ ਜਾ ਰਹੇ ਹੈ। ਉਹਨਾਂ ਕਿਹਾ ਕਿ ਬਲਵੰਤ ਸਿੰਘ ਰਾਜੋਵਾਣਾ ਨੂੰ ਵੀ ਅਪੀਲ ਕਰਦੇ ਹਨ ਕਿ ਉਹ 5 ਦਸੰਬਰ ਨੂੰ ਭੁੱਖ ਹੜਤਾਲ ਨਾ ਰੱਖਣ ਬੀਤੀ ਰਾਤ ਰੱਖੀ ਅੱਠ ਮੈਂਬਰੀ ਕਮੇਟੀ ਦੀ ਮੀਟਿੰਗ ਦੌਰਾਨ ਅਤੇ ਅੱਜ ਅੰਤਰਿੰ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿੱਤਾ ਗਿਆ ਹੈ ਕਿ ਜੋ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ 26 ਲੱਖ ਪਰਫੋਰਮੇ ਭਰੇ ਗਏ ਹਨ ਉਹਨਾਂ ਪਰਫੋਰਮਿਆਂ ਨੂੰ ਲੈ ਕੇ ਐਸਜੀਪੀਸੀ 20 ਦਸੰਬਰ ਨੂੰ ਦਿੱਲੀ ਵਿਖੇ ਵੱਡੇ ਪੱਧਰ ਦੇ ਇਕੱਠ ਕਰਕੇ ਦੇਸ਼ ਦੇ ਰਾਸ਼ਟਰਪਤੀ ਨੂੰ ਉਹ 26 ਲੱਖ ਪਰਫੋਰਮੇ ਦਵੇਗੀ।
ਇਸ ਦੌਰਾਨ ਐਸਜੀਪੀਸੀ ਪ੍ਰਧਾਨ ਨੇ ਵੱਖ ਵੱਖ ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਮਹਾਂਪੁਰਸ਼ਾਂ ਅਤੇ ਨਿਰਮਲ ਸੰਪਰਦਾਵਾਂ, ਨਾਨਕਸਰ ਸੰਪਰਦਾਵਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਪੂਰੇ ਦੇਸ਼ ਵਿੱਚੋਂ ਵੱਡਾ ਇਕੱਠ ਕਰਕੇ ਦਿੱਲੀ ਪਹੁੰਚਣ ਅਤੇ ਧਰਨੇ ਵਿੱਚ ਸ਼ਾਮਿਲ ਹੋਣ ਅਤੇ ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ ਅਤੇ 12 ਵਜੇ ਦੇ ਕਰੀਬ ਰਾਸ਼ਟਰਪਤੀ ਭਵਨ ਵਿੱਚ 26 ਲੱਖ ਪਰਫੋਰਮੇ ਦਿੱਤੇ ਜਾਣਗੇ। ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਜਾਂ ਵੱਖ-ਵੱਖ ਸਿੱਖ ਸੰਪਰਦਾਵਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ਤੇ ਵੀ ਮੀਟਿੰਗ ਕਰੇਗੀ ਅਤੇ ਉਹ ਮੀਟਿੰਗ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ ਜਾਂ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਹੋਵੇਗੀ।
