Punjab Govt AD
HomeHimachalਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ੀਰਾ ਦੇ ਵੱਖ-ਵੱਖ ਸਕੂਲ ਵਾਹਨਾਂ ਦੀ ਕੀਤੀ...

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ੀਰਾ ਦੇ ਵੱਖ-ਵੱਖ ਸਕੂਲ ਵਾਹਨਾਂ ਦੀ ਕੀਤੀ ਅਚਨਚੇਤ ਚੈਕਿੰਗ

WhatsApp Group Join Now
WhatsApp Channel Join Now

ਫਿਰੋਜ਼ਪੁਰ : ਡਿਪਟੀ ਕਮਿਸ਼ਨਰ,ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਸੰਧੂ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਟਾਸਕ ਫੋਰਸ ਮੈਂਬਰਾਂ ਦੀ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ੀਰਾ ਵਿਖੇ ਵੱਖ-ਵੱਖ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। 

ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 9 ਸਕੂਲ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਟ੍ਰੈਫਿਕ ਇੰਚਾਰਜ ਏ.ਐਸ.ਆਈ ਬਲੌਰ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸਿ਼ਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾਂ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਦੇ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿੱਲ, ਫਸਟ ਐਂਡ ਬਾਕਸ, ਲੇਡੀ ਕਡੰਕਟਰ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਂਸਪੋਰਟ ਅਥਾਰਟੀ ਦਫਤਰ ਤੋਂ ਸੁਰਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਸ੍ਰੀ ਬਲਪ੍ਰੀਤ ਸਿੰਘ, ਅਤੇ ਪੁਲਿਸ ਵਿਭਾਗ ਤੋਂ ਸ੍ਰੀ ਸੁਖਵਿੰਦਰ ਸਿੰਘ ਮੌਜੂਦ ਸਨ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Punjab Govt AD

Latest News

- Advertisement -
- Advertisement -