Girl in a jacket
HomeHimachalਯੂਪੀ-ਬਿਹਾਰ ਦੇ ਮਜ਼ਦੂਰਾਂ ਦੀ ਕ੍ਰਿਕਟ ਖੇਡਦੇ ਹੋਈ ਲੜਾਈ, 5 ਮਜ਼ਦੂਰ ਜ਼ਖਮੀ, ਇਕ...

ਯੂਪੀ-ਬਿਹਾਰ ਦੇ ਮਜ਼ਦੂਰਾਂ ਦੀ ਕ੍ਰਿਕਟ ਖੇਡਦੇ ਹੋਈ ਲੜਾਈ, 5 ਮਜ਼ਦੂਰ ਜ਼ਖਮੀ, ਇਕ ਕੋਮਾ ‘ਚ

WhatsApp Group Join Now
WhatsApp Channel Join Now

ਯੂਪੀ-ਬਿਹਾਰ ਦੇ ਮਜ਼ਦੂਰਾਂ ਦੀ ਕ੍ਰਿਕਟ ਖੇਡਦੇ ਹੋਈ ਲੜਾਈ, 5 ਮਜ਼ਦੂਰ ਜ਼ਖਮੀ, ਇਕ ਕੋਮਾ ‘ਚ

ਮਹਾਨਗਰੀ ਲੁਧਿਆਣਾ ਤੋਂ ਹਰ ਦਿਨ ਅਪਰਾਧਿਕ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ। ਬੀਤੇ ਦਿਨ ਦੀ ਵੀ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਯੂਪੀ-ਬਿਹਾਰ ਦੇ ਰਹਿਣ ਵਾਲੇ ਕੁਝ ਨੌਜਵਾਨ, ਜੋ ਕਿ ਸਥਾਨਿਕ ਸ਼ਹਿਰ ਵਿੱਚ ਫੈਕਰਟਰੀਆਂ ਵਿੱਚ ਮਜ਼ਦੂਰੀ ਦਾ ਕੰਮ ਕਰਦੇ ਹਨ, ਕ੍ਰਿਕਟ ਖੇਡਦੇ ਸਮੇਂ ਮੈਦਾਨ ਵਿੱਚ ਹੀ ਲੜ ਪਏ। ਇਸ ਦੌਰਾਨ ਉਨ੍ਹਾਂ ਨੇ ਜੰਮ ਕੇ ਗੁੰਡਾਗਰਦੀ ਕੀਤੀ।

ਇਸ ਝੜਪ ‘ਚ 5 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 2 ਲੋਕਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ 1 ਨੌਜਵਾਨ ਕੋਮਾ ਵਿੱਚ ਹੈ । ਦਰਅਸਲ ਬੱਲੇਬਾਜ਼ ਦੇ ਆਊਟ ਹੋਣ ‘ਤੇ ਝਗੜਾ ਸ਼ੁਰੂ ਹੋ ਗਿਆ। ਮੈਚ ਚ ਅੰਪਾਇਰਿੰਗ ਕਰ ਰਹੇ ਨੌਜਵਾਨ ਨੇ ਬੱਲੇਬਾਜ਼ ਨੂੰ ਆਊਟ ਕਰ ਦਿੱਤਾ ਪਰ ਬੱਲੇਬਾਜ਼ੀ ਕਰ ਰਹੇ ਨੌਜਵਾਨ ਨੇ ਖੁਦ ਨੂੰ ਨਾਟ ਆਊਟ ਕਹਿਣਾ ਸ਼ੁਰੂ ਕਰ ਦਿੱਤਾ।

ਮਾਮਲਾ ਉਦੋਂ ਵਿਗੜ ਗਿਆ ਜਦੋਂ ਗੇਂਦਬਾਜ਼ੀ ਕਰ ਰਹੇ ਨੌਜਵਾਨ ਨੇ ਕਿਹਾ ਕਿ ਜੇਕਰ ਉਹ ਮੈਚ ਨਹੀਂ ਖੇਡਦਾ ਤਾਂ ਡਰਾਅ ਕਰ ਦਿੰਦੇ ਹਾਂ। ਇਹ ਕਹਿ ਕੇ ਉਹ ਘਰ ਵਾਪਸ ਜਾਣ ਲੱਗਾ ਤਾਂ ਇਸੇ ਦੌਰਾਨ ਬੱਲੇਬਾਜ਼ੀ ਕਰਨ ਵਾਲੀ ਟੀਮ ਦੇ ਕੁਝ ਖਿਡਾਰੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।

ਇਸ ਦੌਰਾਨ ਉਸ ਨੂੰ ਬਚਾਉਣ ਲਈ ਆਏ 4 ਵਿਅਕਤੀਆਂ ਨੂੰ ਵੀ ਮੁਲਜ਼ਮਾਂ ਨੇ ਡੰਡਿਆਂ ਨਾਲ ਕੁੱਟਿਆ। ਲਹੂ-ਲੁਹਾਨ ਨੌਜਵਾਨ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕ ਛੱਤਾਂ ‘ਤੇ ਇਕੱਠੇ ਹੋ ਗਏ। ਕੁਝ ਲੋਕਾਂ ਨੇ ਇਸ ਖੂਨੀ ਝੜਪ ਦੀ ਵੀਡੀਓ ਬਣਾ ਲਈ। ਇਸ ਦੌਰਾਨ ਹਮਲਾਵਰਾਂ ਨੇ ਸਿਰ ‘ਤੇ ਸੋਟੀਆਂ ਮਾਰੀਆਂ, ਜਿਸ ਕਾਰਨ ਦੋ ਵਿਅਕਤੀ ਮੌਕੇ ‘ਤੇ ਹੀ ਬੇਹੋਸ਼ ਹੋ ਗਏ। ਜ਼ਖਮੀਆਂ ਨੂੰ ਨਿੱਜੀ ਹਸਪਤਾਲ ਭੇਜਿਆ ਗਿਆ, ਜਿੱਥੋਂ ਦੋ ਨੌਜਵਾਨਾਂ ਨੂੰ ਪੀ.ਜੀ.ਆਈ. ਵਿਚ ਰੈਫਰ ਕੀਤਾ ਗਿਆ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਪੀਜੀਆਈ ਦੇ ਡਾਕਟਰਾਂ ਅਨੁਸਾਰ ਸਿੰਟੂ ਨਾਮਕ ਨੌਜਵਾਨ ਕੋਮਾ ਵਿੱਚ ਚਲਾ ਗਿਆ ਹੈ, ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੈ। ਜਖਮੀ ਲੋਕਾਂ ਦੀ ਪਛਾਣ ਗੰਗੂ, ਪਿੰਟੂ, ਸੋਨੂੰ, ਸਿੰਟੂ ਅਤੇ ਮੋਨੂੰ ਵਜੋਂ ਹੋਈ ਹੈ। ਸਾਰੇ ਜ਼ਖ਼ਮੀ ਰੰਗਾਈ ਫੈਕਟਰੀ ਵਿੱਚ ਕੰਮ ਕਰਦੇ ਹਨ। ਸਾਰਿਆਂ ਦੇ ਸਿਰ ‘ਤੇ ਸੱਟ ਲੱਗੀ ਹੈ।

ਥਾਣਾ ਜਮਾਲਪੁਰ ਦੇ ਐਸਐਚਓ ਵਿਕਰਮਜੀਤ ਸਿੰਘ ਅਨੁਸਾਰ ਦੋਵਾਂ ਧਿਰਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਸਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Disclaimer

All news on Encounter India are computer generated and provided by third party sources, so read and verify carefully. Encounter India will not be responsible for any issues.

- Advertisement -

LEAVE A REPLY

Please enter your comment!
Please enter your name here

- Advertisement -
Girl in a jacket

Latest News

- Advertisement -
- Advertisement -